08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਐੱਚ.ਆਰ.ਏ.ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 14-05-2026
ਗੁਰਦਾਸਪੁਰ, 13 ਮਈ (ਚੱਕਰਾਜਾ)-ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸਤੀਸ਼ ਕੁਮਾਰ ਦੀ ਅਗਵਾਈ ਹੇਠ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ: ਪਾਇਲ ਅਰੋੜਾ ਨੇ ਸ਼ਿਰਕਤ ਕੀਤੀ | ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫ਼ਰ, ਪਿ੍ੰਸੀਪਲ ਸਤੀਸ਼ ਕੁਮਾਰ, ਮੈਡਮ ਨੇਹਾ ਗੌਤਮ, ਮੈਡਮ ਨਵਦੀਪ ਕੌਰ, ਕੋਆਡੀਨੇਟਰ ਮੈਡਮ ਮੋਨੀਆ ਅਤੇ ਮੈਡਮ ਸੀਮਾ ਠਾਕੁਰ ਹਾਜ਼ਰ ਸਨ | ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਵਲੋਂ ਜਯੋਤੀ ਜਗਾਉਣ ਉਪਰੰਤ ਹੋਈ | ਇਸ ਮੌਕੇ ਕਿੰਡਰ ਗਾਰਟਨ ਦੇ ਬੱਚਿਆਂ ਵਲੋਂ ਜਿੱਥੇ ਡਾਂਸ ਪ੍ਰੋਗਰਾਮ ਪੇਸ਼ ਕੀਤਾ, ਉੱਥੇ ਉਨ੍ਹਾਂ ਦੀਆਂ ਮਾਵਾਂ ਨੂੰ ਵੱਖ ਵੱਖ ਖੇਡਾਂ ਖਿਡਾਰੀਆਂ ਗਈਆਂ | ਮੰਚ ਦਾ ਸੰਚਾਲਨ ਰਾਜਵਿੰਦਰ ਕੌਰ ਅਤੇ ਨੇਹਾ ਨੇ ਕੀਤਾ | ਇਸ ਪ੍ਰੋਗਰਾਮ ਵਿਚ ਮੈਡਮ ਰਮਨਜੀਤ ਕੌਰ ਅਤੇ ਮੈਡਮ ਹਰਸੀਲ ਕੌਰ ਨੂੰ ਬੈੱਸਟ ਟੀਚਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਵਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਲਈ ਖਾਣ ਪੀਣ ਦਾ ਪੂਰਾ ਪ੍ਰਬੰਧ ਸੀ | ਪਿ੍ੰਸੀਪਲ ਸਤੀਸ਼ ਕੁਮਾਰ ਨੇ ਮੁੱਖ ਮਹਿਮਾਨ ਡਾ: ਪਾਇਲ ਅਰੋੜਾ ਦਾ ਧੰਨਵਾਦ ਕੀਤਾ ਤੇ ਮਾਂ ਦਿਵਸ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਮਾਂ ਰੱਬ ਦਾ ਦੂਜਾ ਰੂਪ ਹੁੰਦੀ ਹੈ ਤੇ ਮਾਂ ਤੋਂ ਬਿਨਾਂ ਇਕ ਬੱਚੇ ਦੀ ਜ਼ਿੰਦਗੀ ਅਧੂਰੀ ਹੁੰਦੀ ਹੈ, ਇਸ ਲਈ ਸਾਨੂੰ ਆਪਣੀ ਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ | ਪ੍ਰੋਗਰਾਮ ਵਿਚ ਕਿੰਡਰ ਗਾਰਟਨ ਦੇ ਬੱਚਿਆਂ ਤੋਂ ਇਲਾਵਾ ਉਨ੍ਹਾਂ ਦੇ ਅਧਿਆਪਕ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਫੈਸ਼ਨ ਡਿਜਾਈਨਿੰਗ ਦੇ ਨਤੀਜਿਆਂ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਭਾਜਪਾ ਆਗੂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
Ad Position 24