ਘਰੋਟਾ, 13 ਮਈ (ਸੰਜੀਵ ਗੁਪਤਾ)-ਮਾਡਰਨ ਏਾਜਲ ਪਬਲਿਕ ਹਾਈ ਸਕੂਲ ਗੜਮਲ ਵਿਖੇ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਉਪਰੰਤ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਅਗਵਾਈ ਪਿ੍ੰਸੀਪਲ ਭੂਪੇਸ਼ ਮਹਾਜਨ ਨੇ ਕੀਤੀ, ਜਦਕਿ ਵਿਸ਼ੇਸ਼ ਤੌਰ 'ਤੇ ਚੇਅਰਪਰਸਨ ਨੇਹਾ ਮਹਾਜਨ ਹਾਜ਼ਰ ਰਹੇ | ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ 'ਚ ਸਕੂਲ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਨੇ 96.3 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਗੁਰਲੀਨ ਨੇ 94.3 ਫੀਸਦੀ ਅੰਕਾਂ ਨਾਲ ਦੂਜਾ ਤੇ ਆਸਥਾ ਨੇ 93.3 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਤਿੰਨਾਂ ਹੀ ਹੋਣਹਾਰ ਵਿਦਿਆਰਥਣਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਭੂਪੇਸ਼ ਮਹਾਜਨ ਨੇ ਦੱਸਿਆ ਕਿ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ ਅਤੇ ਕੁੱਲ 23 ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਮਾਪੇ ਵੀ ਮੌਜੂਦ ਸਨ |