ਪਠਾਨਕੋਟ, 13 ਮਈ (ਸੰਧੂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਦਸੰਬਰ 2025 ਦੇ ਬੀ.ਐਸ.ਸੀ. ਤੀਜੇ ਸਮੈਸਟਰ ਦੇ ਨਤੀਜਿਆਂ ਵਿਚ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਜੀ.ਐਸ. ਰਾਠੌਰ ਅਤੇ ਡਾਇਰੈਕਟਰ ਜੇ.ਸੀ. ਕਟੋਚ ਨੇ ਦੱਸਿਆ ਕਿ ਬੀ.ਐਸ.ਸੀ. ਨਾਨ-ਮੈਡੀਕਲ ਦੀ ਵਿਦਿਆਰਥਣ ਵਸੁਧਾ ਨੇ 8.64 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵੰਸ਼ਿਕਾ ਨੇ 7.72 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਦੂਜਾ ਅਤੇ ਤਨਿਸ਼ੇਕ ਨੇ 7.68 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਬੀ.ਐਸ.ਸੀ. ਕੰਪਿਊਟਰ ਸਾਇੰਸ ਵਿਚ ਯੋਗੇਤਾ ਨੇ 7.96 ਐਸ.ਜੀ.ਪੀ.ਏ. ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਭਾਵਿਆ ਗੁਪਤਾ ਨੇ 7.42 ਅਤੇ ਗੌਰਵ ਸ਼ਰਮਾ ਨੇ 7.22 ਐਸ.ਜੀ.ਪੀ.ਏ. ਹਾਸਲ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਆਪਣੇ ਨਾਮ ਕੀਤਾ | ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸਰਾਹਨਾ ਕੀਤੀ | ਇਸ ਮੌਕੇ ਪਿ੍ੰਸੀਪਲ ਜੀ.ਐਸ. ਰਾਠੌਰ ਤੇ ਡਾਇਰੈਕਟਰ ਜੇ.ਸੀ. ਕਟੋਚ ਨੇ ਵੀ ਸਫਲ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |