08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਜ਼ਰੂਰਤਮੰਦ ਬੀਬੀਆਂ ਨੰੂ ਰਾਸ਼ਨ ਵੰਡਿਆ <br/>

Ad Position 21
No active advertisement
ਅਜੀਤ ਡੈਸਕ 14-05-2026
ਮਾਧੋਪੁਰ, 13 ਮਈ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਤਕਰੀਬਨ 20 ਜ਼ਰੂਰਤਮੰਦ ਬੀਬੀਆਂ ਨੰੂ ਇਹ ਰਾਸ਼ਨ ਸੁਸਾਇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਜੰਦਰਾਈ ਨਿਚਲੀ ਵਿਖੇ ਮਹੀਨੇ ਦੇ ਦੂਜੇ ਐਤਵਾਰ ਦਿੱਤਾ ਜਾਂਦਾ ਹੈ | ਸੁਸਾਇਟੀ ਵਲੋਂ ਮਹੀਨੇ ਦੇ ਆਖਰੀ ਐਤਵਾਰ ਨੇੜੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਨੰੂ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਜੋ ਕਿ ਇਸ ਮਹੀਨੇ 31 ਮਈ ਨੰੂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਧੋਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੰਥ ਦੇ ਮਹਾਨ ਪ੍ਰਚਾਰਕ ਕਥਾ ਰਾਹੀਂ ਸੰਗਤਾਂ ਨੰੂ ਨਿਹਾਲ ਕਰਨਗੇ | ਇਸ ਮੌਕੇ ਜਸਵਿੰਦਰ ਸਿੰਘ ਬੜੋਈ, ਕੈਪ: ਕਰਮ ਸਿੰਘ, ਅਰੂੜ ਸਿੰਘ ਮੈਰਾ, ਰਮੇਸ਼ ਸਿੰਘ ਮੈਰਾ, ਬਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਏ.ਐਸ.ਆਈ. ਕੁਲਵੰਤ ਸਿੰਘ ਖਲਕੀ ਜਿਆਨੀ, ਉਂਕਾਰ ਸਿੰਘ, ਪਿ੍ੰਸੀਪਲ ਜਸਵੀਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਲਜ ਨਰੋਟ ਦੀ ਵਿਦਿਆਰਥਣ ਰਾਧਿਕਾ ਨੇ ਬੀ.ਸੀ.ਏ. ਸਮੈਸਟਰ ਚੌਥੇ ਵਿਚ ਯੂਨੀਵਰਸਿਟੀ 'ਚੋਂ 7ਵਾਂ ਤੇ ਜ਼ਿਲ੍ਹੇ ਵਿਚ ਪ੍ਰਾਪਤ... ਅਗਲੀ ਖ਼ਬਰ ਆਪਣੀ ਸਮੱਸਿਆ ਨੂੰ ਲੈ ਕੇ ਯੂਨੀਅਨ ਦਾ ਵਫ਼ਦ ਕਾਰਜਕਾਰੀ ਇੰਜੀਨੀਅਰ ਸੁਖਵਿੰਦਰ ਮਾਹੀ ਨੂੰ ਮਿਲਿਆ <br/>
Ad Position 24