08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕਾਲਜ ਨਰੋਟ ਦੀ ਵਿਦਿਆਰਥਣ ਰਾਧਿਕਾ ਨੇ ਬੀ.ਸੀ.ਏ. ਸਮੈਸਟਰ ਚੌਥੇ ਵਿਚ ਯੂਨੀਵਰਸਿਟੀ 'ਚੋਂ 7ਵਾਂ ਤੇ ਜ਼ਿਲ੍ਹੇ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ <br/>

Ad Position 21
No active advertisement
ਅਜੀਤ ਡੈਸਕ 14-05-2026
ਨਰੋਟ ਜੈਮਲ ਸਿੰਘ, 13 ਮਈ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਬੀ.ਸੀ.ਏ. ਚੌਥੇ ਸਮੈਸਟਰ ਦੇ ਨਤੀਜਿਆਂ ਦਾ ਐਲਾਨ ਕੀਤਾ, ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ: ਅਰਪਨਾ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਰਾਧਿਕਾ ਨੇ 8.57 ਦੇ ਐਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚੋਂ 7ਵਾਂ ਸਥਾਨ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣ ਭੂਮਿਕਾ ਨੇ 8.00 ਦੇ ਐਸ.ਜੀ.ਪੀ.ਏ. ਨਾਲ ਕਾਲਜ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਵਿਦਿਆਰਥੀ ਕਾਰਤਿਕ ਤੇ ਵਿਦਿਆਰਥਣ ਨੇਹਾ ਨੇ 7.29 ਦੇ ਐਸ.ਜੀ.ਪੀ.ਏ. ਨਾਲ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ: ਅਰਪਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਡਾ: ਅਰਪਨਾ ਨੇ ਆਪਣੇ ਬਹੁਤ ਮਾਣ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਕਾਲਜ ਦੇ ਅਨੁਸ਼ਾਸਨ ਤੇ ਵਿਦਿਆਰਥੀਆਂ ਨੂੰ ਅਧਿਆਪਕਾਂ ਵਲੋਂ ਵਧੀਆ ਢੰਗ ਨਾਲ ਕਰਵਾਈ ਗਈ ਮਿਹਨਤ ਸਦਕਾ ਕਾਲਜ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਦਾ ਨਾਮ ਰੌਸ਼ਨ ਹੁੰਦਾ ਹੈ | ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗ੍ਰੀਨਲੈਂਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਤਰ-ਸਕੂਲ ਸਕੇਟਿੰਗ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਜ਼ਰੂਰਤਮੰਦ ਬੀਬੀਆਂ ਨੰੂ ਰਾਸ਼ਨ ਵੰਡਿਆ <br/>
Ad Position 24