07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਹਿੰਦ ਫਤਹਿ ਦਿਵਸ ਸਬੰਧੀ ਪੀ.ਸੀ.ਟੀ. ਹਿਊਮੈਨਿਟੀ ਨੇ ਬੱਚਿਆਂ ਨੂੰ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 14-05-2026
ਨਰੋਟ ਮਹਿਰਾ, 13 ਮਈ (ਰਾਜ ਕੁਮਾਰੀ)-ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਪੀ.ਸੀ.ਟੀ. ਹਿਊਮੈਨਿਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਮੁਗ਼ਲ ਰਾਜ ਦੀਆਂ ਜੜਾਂ ਪੁੱਟ ਕੇ ਅੱਜ ਦੇ ਦਿਨ ਸਰਹਿੰਦ ਫ਼ਤਿਹ ਕਰਨ ਦੇ ਇਤਿਹਾਸ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਬਾਰਠ ਸਾਹਿਬ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ | ਪੀ.ਸੀ.ਟੀ. ਹਿਊਮੈਨਿਟੀ ਦੇ ਕੋਆਰਡੀਨੇਟਰ ਗੁਰਮਿੰਦਰ ਸਿੰਘ ਚਾਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸਮਾਗਮ ਦੌਰਾਨ ਪੀ.ਸੀ.ਟੀ. ਹਿਊਮੈਨਿਟੀ ਦੇ ਸੰਸਥਾਪਕ ਜੋਗਿੰਦਰ ਸਿੰਘ ਸਲਾਰੀਆ ਵਲੋਂ ਜਿੱਥੇ ਸਰਹਿੰਦ ਫ਼ਤਿਹ ਦਿਵਸ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ, ਉੱਥੇ ਬੱਚਿਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਆਪਣੇ ਗੌਰਵਮਈ ਵਿਰਸੇ ਤੇ ਸ਼ਾਨਾਮੱਤੇ ਇਤਿਹਾਸ ਸਬੰਧੀ ਜਾਣਕਾਰੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਵਲੋਂ ਇਸ ਸ਼ੁੱਭ ਦਿਹਾੜੇ 'ਤੇ ਧਾਰਮਿਕ ਲਿਟਰੇਚਰ ਦੀ ਸਾਂਭ ਸੰਭਾਲ ਲਈ ਸਕੂਲ ਨੂੰ ਇਕ ਅਲਮਾਰੀ ਵੀ ਭੇਟ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਡਾ: ਹਰਜੀਤ ਕੌਰ ਸਿੱਧੂ ਵਲੋਂ ਪੀ.ਸੀ.ਟੀ. ਹਿਊਮੈਨਿਟੀ ਵਲੋਂ ਕਰਵਾਏ ਗਏ ਸਮਾਗਮ ਤੇ ਭੇਟ ਕੀਤੀ ਗਈ ਅਲਮਾਰੀ ਤਹਿਤ ਜੋਗਿੰਦਰ ਸਿੰਘ ਸਲਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਜਨਰਲ ਸੈਕਟਰੀ ਹੇਮੰਤ ਕੁਮਾਰ, ਜਗਜੀਤ ਸਿੰਘ, ਰੁਪਿੰਦਰ ਕੌਰ, ਹਰਜੀਤ ਕੌਰ, ਨਵਜੋਤ ਕੌਰ, ਹਰਪ੍ਰੀਤ ਕੌਰ, ਅਨੁਰਾਧਾ, ਪਰਮਜੀਤ ਕੌਰ, ਸਿਮਰਨਜੀਤ ਕੌਰ, ਸੰਦੀਪ ਕੌਰ, ਜੀਵਨਜੋਤ, ਪਲਵਿੰਦਰ ਕੌਰ, ਨਵਦੀਪ ਕੌਰ, ਬਲਜੀਤ ਕੌਰ, ਰਾਜਦੀਪ ਕੌਰ, ਗੁਰਵਿੰਦਰ ਕੌਰ ਕਾਹਲੋਂ, ਮਨਜਿੰਦਰ ਸਿੰਘ, ਤਲਵਿੰਦਰ ਕੌਰ ਅਤੇ ਗੁਰਵਿੰਦਰ ਕੌਰ ਛੀਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੂੰ ਵੱਡਾ ਝਟਕਾ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟੈਕਟ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>
Ad Position 24