07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕਾਂਗਰਸ ਨੂੰ ਵੱਡਾ ਝਟਕਾ <br/>

Ad Position 21
No active advertisement
ਅਜੀਤ ਡੈਸਕ 14-05-2026
ਪਠਾਨਕੋਟ, 13 ਮਈ (ਸੁਮਿਤ)-ਵਾਰਡ ਨੰਬਰ-27 ਦੀ ਰਾਜਨੀਤੀ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਵਿਨੋਦ ਕੁਮਾਰ ਬੀਨੂ ਨੇ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਇਸ ਮੌਕੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਨੇ ਉਨ੍ਹਾਂ ਦਾ ਪਾਰਟੀ ਵਿਚ ਗਰਮਜੋਸ਼ੀ ਨਾਲ ਸਵਾਗਤ ਕੀਤਾ | ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਵਰਕਰ ਤੇ ਸਥਾਨਕ ਲੋਕ ਮੌਜੂਦ ਰਹੇ | ਵਿਨੋਦ ਕੁਮਾਰ ਬੀਨੂ ਨੇ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿਤ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਪਾਰਟੀ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਖੇਤਰ ਦੇ ਵਿਕਾਸ ਲਈ ਮਜ਼ਬੂਤੀ ਨਾਲ ਕੰਮ ਕਰੇਗੀ | ਉੱਥੇ ਹੀ ਵਿਭੂਤੀ ਸ਼ਰਮਾ ਨੇ ਕਿਹਾ ਕਿ ਵਿਨੋਦ ਕੁਮਾਰ ਬੀਨੂ ਤੇ ਉਨ੍ਹਾਂ ਦੇ ਸਮਰਥਕਾਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਵਾਰਡ ਨੰਬਰ-27 ਵਿਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਗਾਤਾਰ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ ਤੇ ਹੋਰ ਦਲਾਂ ਦੇ ਨੇਤਾ ਵੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜੁੜ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਧਰਨਾ ਦੇਣ ਗਏ ਅਧਿਆਪਕ ਦਾ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਸਰਹਿੰਦ ਫਤਹਿ ਦਿਵਸ ਸਬੰਧੀ ਪੀ.ਸੀ.ਟੀ. ਹਿਊਮੈਨਿਟੀ ਨੇ ਬੱਚਿਆਂ ਨੂੰ ਕੀਤਾ ਜਾਗਰੂਕ <br/>
Ad Position 24