07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡੀ.ਸੀ. ਦਫ਼ਤਰ ਧਰਨਾ ਦੇਣ ਗਏ ਅਧਿਆਪਕ ਦਾ ਮੋਟਰਸਾਈਕਲ ਚੋਰੀ <br/>

Ad Position 21
No active advertisement
ਅਜੀਤ ਡੈਸਕ 14-05-2026
ਪਠਾਨਕੋਟ, 13 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਅੰਦਰ ਜਨਗਣਨਾ ਵਿਚ ਅਧਿਆਪਕਾਂ ਦੀ 60 ਤੋਂ 80 ਕਿੱਲੋਮੀਟਰ ਦੂਰ ਲਗਾਈ ਗਈ ਡਿਊਟੀ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚੇ ਦੇ ਝੰਡੇ ਹੇਠ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਜਿੱਥੇ ਇਸ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਅਧਿਆਪਕ ਸ਼ਾਮਿਲ ਹੋਏ ਉੱਥੇ ਇਸ ਧਰਨੇ ਵਿਚ ਸ਼ਾਮਿਲ ਹੋਣ ਆਏ ਇਕ ਅਧਿਆਪਕ ਦਾ ਮੋਟਰਸਾਈਕਲ ਚੋਰੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ | ਚੋਰੀ ਦਾ ਸ਼ਿਕਾਰ ਹੋਏ ਸਕੂਲ ਆਫ਼ ਐਮੀਨੈਂਸ ਲਮੀਨੀ ਪਠਾਨਕੋਟ ਵਿਖੇ ਤਾਇਨਾਤ ਵੋਕੇਸ਼ਨਲ ਅਧਿਆਪਕ ਸਿ੍ਸ਼ਟੀ ਪਾਲ ਨੇ ਦੱਸਿਆ ਕਿ ਉਹ ਵੀ ਸਾਂਝੇ ਅਧਿਆਪਕ ਮੋਰਚੇ ਵਲੋਂ ਦਿੱਤੇ ਗਏ ਸੱਦੇ 'ਤੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਆਇਆ ਸੀ | ਉਸ ਨੇ ਆਪਣਾ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਨੰਬਰ-ਪੀ.ਬੀ. 35 ਐਮ. 1404 ਪੁੱਡਾ ਗਰਾਊਾਡ ਦੀ ਕੰਧ ਨਾਲ ਖੜ੍ਹਾ ਕੀਤਾ ਸੀ ਤੇ ਜਦੋਂ ਉਹ ਧਰਨਾ ਪ੍ਰਦਰਸ਼ਨ ਤੋਂ ਬਾਅਦ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦਾ ਮੋਟਰਸਾਈਕਲ ਉੱਥੇ ਖੜ੍ਹਾ ਨਹੀਂ ਸੀ | ਉਸ ਨੇ ਮੋਟਰਸਾਈਕਲ ਨੂੰ ਬਹੁਤ ਲੱਭਣ ਦੀ ਕੋਸ਼ਿਸ਼ ਕੀਤੀ ਪਰ ਕੁਝ ਵੀ ਪੱਲੇ ਨਹੀਂ ਪਿਆ | ਉਸ ਨੇ ਦੱਸਿਆ ਕਿ ਉਸ ਵਲੋਂ ਸੰਬੰਧਿਤ ਥਾਣਾ ਵਿਖੇ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ |


Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 23 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ <br/> ਅਗਲੀ ਖ਼ਬਰ ਕਾਂਗਰਸ ਨੂੰ ਵੱਡਾ ਝਟਕਾ <br/>
Ad Position 24