07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ 'ਚ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 14-05-2026
ਬਟਾਲਾ, 13 ਮਈ (ਸਤਿੰਦਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ, ਜੋ ਕਿ ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਕ ਪ੍ਰਸਿੱਧ ਵਿਦਿਅਕ ਸੰਸਥਾ ਹੈ, ਦੇ ਮੋਂਟਸਰੀ ਪ੍ਰੀ-ਸਕੂਲ ਵਿੰਗ ਵਿਚ ਮਾਂ ਦਿਵਸ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵੱਖ-ਵੱਖ ਰੰਗਾਰੰਗ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਨੰਨੇ-ਮੁੰਨੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਮਾਂ ਦੀ ਮਹਾਨਤਾ ਨੂੰ ਸਮਰਪਿਤ ਪ੍ਰਾਰਥਨਾ ਅਤੇ ਸੁੰਦਰ ਵਿਚਾਰਾਂ ਨਾਲ ਕੀਤੀ ਗਈ | ਅਧਿਆਪਕਾਂ ਵਲੋਂ ਬੱਚਿਆਂ ਨੂੰ ਮਾਂ ਦੇ ਪਿਆਰ, ਤਿਆਗ ਅਤੇ ਜੀਵਨ ਵਿਚ ਉਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਬੱਚਿਆਂ ਨੇ ਆਪਣੀਆਂ ਮਾਵਾਂ ਲਈ ਰੰਗ-ਬਿਰੰਗੇ ਅਤੇ ਸੁੰਦਰ ਗ੍ਰੀਟਿੰਗ ਕਾਰਡ ਤਿਆਰ ਕੀਤੇ, ਜਿਨ੍ਹਾਂ 'ਤੇ ਪਿਆਰੇ ਸੰਦੇਸ਼ ਅਤੇ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ | ਇਸ ਮੌਕੇ ਬੱਚਿਆਂ ਨੇ ਮਾਂ ਦਿਵਸ ਨਾਲ ਸੰਬੰਧਿਤ ਕਈ ਮਨਮੋਹਕ ਗੀਤ, ਕਵਿਤਾਵਾਂ ਅਤੇ ਡਾਂਸ ਪੇਸ਼ ਕੀਤੇ, ਜਿਨ੍ਹਾਂ ਨੇ ਸਮੂਹ ਮਾਹੌਲ ਨੂੰ ਭਾਵੁਕ ਤੇ ਖੁਸ਼ਗਵਾਰ ਬਣਾ ਦਿੱਤਾ | ਨੰਨੇ ਬੱਚਿਆਂ ਵਲੋਂ ਬਣਾਏ ਗਏ ਚਾਰਟ ਅਤੇ ਆਰਟ ਐਂਡ ਕਰਾਫਟ ਦੀਆਂ ਵਸਤੂਆਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ | ਬੱਚਿਆਂ ਨੇ 'ਮੇਰੀ ਮਾਂ ਸਭ ਤੋਂ ਪਿਆਰੀ' ਅਤੇ 'ਮਦਰ ਇਜ਼ ਮਾਈ ਸੁਪਰ ਹੀਰੋ' ਵਰਗੇ ਸੁਨੇਹਿਆਂ ਨਾਲ ਆਪਣੀਆਂ ਮਾਵਾਂ ਲਈ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ | ਇਸ ਤੋਂ ਇਲਾਵਾ ਸਕੂਲ ਵਿਚ ਕਈ ਰੌਚਕ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਰੇਕ ਗਤੀਵਿਧੀ ਵਿਚ ਭਾਗ ਲੈਂਦੇ ਹੋਏ ਪ੍ਰੋਗਰਾਮ ਦਾ ਪੂਰਾ ਆਨੰਦ ਮਾਣਿਆ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਵਿਚ ਪਰਿਵਾਰਕ ਮੁੱਲਾਂ, ਸਤਿਕਾਰ ਤੇ ਪਿਆਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਬੱਚਿਆਂ ਦੀ ਰਚਨਾਤਮਕਤਾ ਅਤੇ ਆਤਮਵਿਸ਼ਵਾਸ ਦੀ ਵੀ ਪ੍ਰਸ਼ੰਸਾ ਕੀਤੀ | ਸਮੂਹ ਪ੍ਰੋਗਰਾਮ ਦੌਰਾਨ ਖੁਸ਼ੀ, ਪਿਆਰ ਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ ਅਤੇ ਬੱਚਿਆਂ ਨੇ ਇਸ ਵਿਸ਼ੇਸ਼ ਦਿਨ ਨੂੰ ਯਾਦਗਾਰ ਬਣਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਐਮਰਜੈਂਸੀ ਮੈਡੀਕਲ ਅਫ਼ਸਰਾਂ ਤੇ ਸਟਾਫ਼ ਨਰਸਾਂ ਲਈ ਟਰੇਨਿੰਗ ਕੈਂਪ <br/> ਅਗਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਫੈਸ਼ਨ ਡਿਜਾਈਨਿੰਗ ਦੇ ਨਤੀਜਿਆਂ 'ਚ ਮਾਰੀ ਬਾਜ਼ੀ
Ad Position 24