07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਿਵਲ ਹਸਪਤਾਲ ਪਠਾਨਕੋਟ ਵਿਖੇ ਐਮਰਜੈਂਸੀ ਮੈਡੀਕਲ ਅਫ਼ਸਰਾਂ ਤੇ ਸਟਾਫ਼ ਨਰਸਾਂ ਲਈ ਟਰੇਨਿੰਗ ਕੈਂਪ <br/>

Ad Position 21
No active advertisement
ਅਜੀਤ ਡੈਸਕ 14-05-2026
ਪਠਾਨਕੋਟ, 13 ਮਈ (ਸੰਧੂ)-ਸਿਵਲ ਸਰਜਨ ਪਠਾਨਕੋਟ ਡਾ: ਸੁਨੀਤਾ ਸ਼ਰਮਾ ਤੇ ਐਸ.ਐਮ.ਓ. ਸਿਵਲ ਹਸਪਤਾਲ ਪਠਾਨਕੋਟ ਡਾ: ਸੁਨੀਲ ਚੰਦ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਪਠਾਨਕੋਟ ਵਿਖੇ ਐਮਰਜੈਂਸੀ ਮੈਡੀਕਲ ਅਫ਼ਸਰਾਂ ਤੇ ਸਟਾਫ਼ ਨਰਸਾਂ ਲਈ ਵਿਸ਼ੇਸ਼ ਟਰੇਨਿੰਗ ਕਰਵਾਈ ਗਈ | ਇਸ ਟਰੇਨਿੰਗ ਦੌਰਾਨ ਚੰਡੀਗੜ੍ਹ ਤੋਂ ਪਹੁੰਚੇ ਐਫ.ਆਰ.ਪੀ. ਟਰੇਨਰ ਜਸਵਿੰਦਰ ਸਿੰਘ ਵਲੋਂ ਸਿਹਤ ਕਰਮਚਾਰੀਆਂ ਨੂੰ ਐਮਰਜੈਂਸੀ ਸੇਵਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਐਡਵੋਕੇਟ ਨਿਤਿਨ ਮਹਾਜਨ ਵਲੋਂ ਪੋਸਕੋ ਐਕਟ ਅਤੇ ਮਾਨਸਿਕ ਸਿਹਤ ਸਬੰਧੀ ਜਾਣਕਾਰੀ ਭਰਪੂਰ ਸੈਸ਼ਨ ਵੀ ਲਿਆ ਗਿਆ | ਉਨ੍ਹਾਂ ਕਰਮਚਾਰੀਆਂ ਨੂੰ ਕੰਮਕਾਜ ਵਾਲੀ ਥਾਂ 'ਤੇ ਮਹਿਲਾਵਾਂ ਦੀ ਸੁਰੱਖਿਆ, ਅਧਿਕਾਰਾਂ ਤੇ ਮਾਨਸਿਕ ਤੰਦਰੁਸਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਹਸਪਤਾਲ ਪ੍ਰਸ਼ਾਸਨ ਵਲੋਂ ਕਿਹਾ ਗਿਆ ਕਿ ਅਜਿਹੀਆਂ ਟ੍ਰੇਨਿੰਗਾਂ ਸਿਹਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਆਰਿਆ ਮਹਿਲਾ ਕਾਲਜ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ 'ਚ ਮਾਂ ਦਿਵਸ ਮਨਾਇਆ
Ad Position 24