07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਰਿਆ ਮਹਿਲਾ ਕਾਲਜ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 14-05-2026
ਪਠਾਨਕੋਟ, 13 ਮਈ (ਸੰਧੂ)-ਆਰਿਆ ਮਹਿਲਾ ਕਾਲਜ ਪਠਾਨਕੋਟ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਅਧੀਨ ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸੁਰਭੀ ਤੇ ਰਾਖੀ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਦੀਪਿਕਾ ਨੇ 72.4 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਸਲੋਨੀ ਨੇ 72.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਡਾ: ਗੁਰਮੀਤ ਕੌਰ ਨੇ ਵਿਦਿਆਰਥਣਾਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਅਧੀਨ ਚੱਲ ਰਹੇ ਬੀ.ਐਸ.ਸੀ., ਐਮ.ਐਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਅਤੇ ਪੀ.ਜੀ. ਡਿਪਲੋਮਾ ਕੋਰਸਾਂ ਦਾ ਨਤੀਜਾ ਪਿਛਲੇ ਲਗਭਗ 20 ਸਾਲਾਂ ਤੋਂ ਸ਼ਾਨਦਾਰ ਰਿਹਾ ਹੈ ਤੇ ਕਾਲਜ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਆਪਣੀ ਥਾਂ ਬਣਾਉਂਦੀਆਂ ਆ ਰਹੀਆਂ ਹਨ | ਇਸ ਮੌਕੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਮੁਖੀ ਕਾਮਿਨੀ ਕਾਲੀਆ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਰੋਮਿਨ ਲਿਕਸ ਪਸ਼ੂਆਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਿਹਾ ਹੈ-ਡਿਪਟੀ ਡਾਇਰੈਕਟਰ <br/> ਅਗਲੀ ਖ਼ਬਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਐਮਰਜੈਂਸੀ ਮੈਡੀਕਲ ਅਫ਼ਸਰਾਂ ਤੇ ਸਟਾਫ਼ ਨਰਸਾਂ ਲਈ ਟਰੇਨਿੰਗ ਕੈਂਪ <br/>
Ad Position 24