07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਯਸ਼ਵੀ ਮਹਾਜਨ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ <br/>

Ad Position 21
No active advertisement
ਅਜੀਤ ਡੈਸਕ 14-05-2026
ਪਠਾਨਕੋਟ, 13 ਮਈ (ਸੰਧੂ)-ਸੀ.ਬੀ.ਐਸ.ਈ. ਬੋਰਡ ਵਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਪਠਾਨਕੋਟ ਦੀ 12ਵੀਂ ਜਮਾਤ ਦੀ ਵਿਦਿਆਰਥਣ ਯਸ਼ਵੀ ਮਹਾਜਨ ਨੇ ਕਮਰਸ ਸਟਰੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 97.4 ਫੀਸਦੀ ਅੰਕਾਂ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ | ਯਸ਼ਵੀ ਮਹਾਜਨ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਪਿਤਾ ਵਿਜੇ ਮਹਾਜਨ ਤੇ ਮਾਤਾ ਜੋਤੀ ਮਹਾਜਨ ਨੂੰ ਦਿੱਤਾ | ਉਸ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਨੇ ਹਰ ਸਮੇਂ ਉਸ ਦਾ ਸਹਿਯੋਗ ਕੀਤਾ | ਵਿਦਿਆਰਥਣ ਯਸ਼ਵੀ ਮਹਾਜਨ ਦੀ ਸਫ਼ਲਤਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਅਰੋੜਾ, ਪ੍ਰਧਾਨ ਜੀ.ਐਸ. ਭਾਟੀਆ, ਸੀਨੀਅਰ ਮੈਂਬਰ ਗੁਰਦੀਪ ਸਿੰਘ ਗੁਲਾਟੀ ਅਤੇ ਸਕੂਲ ਪਿ੍ੰਸੀਪਲ ਰਚਨਾ ਅਹੂਜਾ ਨੇ ਵਿਦਿਆਰਥਣ ਯਸ਼ਵੀ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਪ੍ਰਬੰਧਕ ਕਮੇਟੀ ਵਲੋਂ ਯਸ਼ਵੀ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਾਜੋਚੱਕ ਦਾ ਦਸਵੀਂ ਦਾ ਨਤੀਜਾ ਰਿਹਾ 100 ਫੀਸਦੀ <br/> ਅਗਲੀ ਖ਼ਬਰ ਸ਼ਮਸ਼ਾਨਘਾਟ 'ਚੋਂ ਪੱਖੇ ਤੇ ਨਕਦੀ ਲੈ ਉੱਡੇ ਚੋਰ <br/>
Ad Position 24