ਬਟਾਲਾ, 14 ਮਈ (ਸਤਿੰਦਰ ਸਿੰਘ)-ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਦੀ ਬਾਰ੍ਹਵੀਂ ਸ਼੍ਰੇਣੀ ਦਾ ਸਾਲਾਨਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਾਰੇ ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵਧੇਰੇ ਅੰਕ ਹਾਸਲ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਬਹੁਤ ਹੀ ਉੱਚੇ ਅੰਕ ਪ੍ਰਾਪਤ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਹੋਣਹਾਰ ਵਿਦਿਆਰਥਣ ਮੇਨਕਾ ਸਿੰਘ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹਰਸਿਮਰਨਜੀਤ ਸਿੰਘ, ਅਜੈਦੀਪ ਸਿੰਘ, ਦਿਲਪਵਿੱਤਰ ਸਿੰਘ, ਅਰਸ਼ਦੀਪ ਕੌਰ, ਨਵਨੀਤ ਕੌਰ, ਹਰਨੂਰਪ੍ਰੀਤ ਕੌਰ, ਸ਼ਰਨਜੀਤ ਕੌਰ ਅਤੇ ਰਮਨਪ੍ਰੀਤ ਕੌਰ ਨੇ ਤਰਤੀਬਵਾਰ 95 ਫ਼ੀਸਦੀ, 94 ਫ਼ੀਸਦੀ ਅਤੇ 93 ਫ਼ੀਸਦੀ ਅੰਕ ਹਾਸਲ ਕਰ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ | ਸਕੂਲ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਸਕੂਲ ਪਹੁੰਚੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ ਗਈ | ਇਸ ਸਫ਼ਲਤਾ ਪਿੱਛੇ ਸਕੂਲ ਪ੍ਰਬੰਧਕ ਸ: ਗੁਰਪ੍ਰੀਤ ਸਿੰਘ, ਪਿ੍ੰਸੀਪਲ ਹਰਪ੍ਰੀਤ ਕੌਰ, ਉਪ ਪਿ੍ੰਸੀਪਲ ਸਰਬਜੀਤ ਸਿੰਘ ਅਤੇ ਮੈਡਮ ਪ੍ਰਭਜੀਤ ਕੌਰ ਦੀ ਸੁਚੱਜੀ ਅਗਵਾਈ ਰਹੀ | ਇਸ ਦੇ ਨਾਲ ਹੀ ਅਧਿਆਪਕਾ ਅੰਮਿ੍ਤਪਾਲ ਕੌਰ, ਅਰਸ਼ਦੀਪ ਕੌਰ, ਰਾਜਵੰਤ ਕੌਰ ਅਤੇ ਗਗਨਦੀਪ ਕੌਰ ਦੀ ਸਖ਼ਤ ਮਿਹਨਤ ਸਦਕਾ ਵਿਦਿਆਰਥੀ ਇਸ ਮੁਕਾਮ 'ਤੇ ਪਹੁੰਚੇ ਹਨ |