ਦੀਨਾਨਗਰ, 14 ਮਈ (ਸੋਢੀ/ਘੁੰਮਣ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਏ ਅਰਥ ਸ਼ਾਸਤਰ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣ ਦਿਲਪ੍ਰੀਤ ਕੌਰ ਨੇ 8.40 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅਮਾਨਤ ਅਤੇ ਕਨੂੰ ਪ੍ਰੀਆ ਨੇ 7.60 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਦੂਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ ਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |