12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦੂਜੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਹੋਈ <br/>

Ad Position 21
No active advertisement
ਅਜੀਤ ਡੈਸਕ 15-05-2026
ਬਟਾਲਾ, 14 ਮਈ (ਸਤਿੰਦਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੀ ਚੋਣਾਂ 26 ਮਈ ਨੂੰ ਹੋਣਗੀਆਂ | ਸਾਰੰਗਪ੍ਰੀਤ ਸਿੰਘ ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਬਟਾਲਾ ਨੇ ਦੱਸਿਆ ਕਿ ਕਮਿਸ਼ਨ ਵਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਅੱਜ ਦੂਜੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਨਹੀਂ ਭਰਿਆ ਗਿਆ | ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਹੋਵੇਗੀ, ਜਿਨ੍ਹਾਂ ਦੀ ਜਾਂਚ 18 ਮਈ ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦੁਪਹਿਰ 3 ਵਜੇ ਤੱਕ ਹੈ | ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ | ਵੋਟਾਂ ਦੀ ਗਿਣਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰ ਵਿਖੇ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਬਟਾਲਾ ਦੇ ਰਾਹਾਂ 'ਤੇ ਹੁਣ 'ਚੇਤਕ' ਸਕੂਟਰ ਦੀ ਸਰਦਾਰੀ ਬਾਬਾ ਮੋਟਰਜ਼ ਬਟਾਲਾ ਨੇ ਬਣਾਇਆ ਸੇਲਜ਼ ਦਾ ਨਵਾਂ ਰਿਕਾਰਡ-ਐਮ.ਡੀ... ਅਗਲੀ ਖ਼ਬਰ ਫਤਹਿਗੜ੍ਹ ਚੂੜੀਆਂ ਐੱਸ. ਡੀ. ਐੱਮ. ਦਫ਼ਤਰ ਵਿਖੇ ਦੂਜੇ ਦਿਨ ਵੀ ਕਿਸੇ ਵੀ ਉਮੀਦਵਾਰ ਨੇ ਕਾਗਜ਼ ਦਾਖ਼ਲ ਨਹੀਂ ਕਰਵਾਏ <br...
Ad Position 24