ਬਟਾਲਾ, 14 ਮਈ (ਸਤਿੰਦਰ ਸਿੰਘ)-ਬੇਰਿੰਗ ਯੂਨੀਅਨ ਕਿ੍ਸ਼ਚੀਅਨ ਕਾਲਜ ਬਟਾਲਾ ਵਿਖੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸਵਿਤਾ ਦੀ ਰਹਿਨੁਮਾਈ ਅਧੀਨ ਐਮ.ਏ. ਅੰਗਰੇਜ਼ੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਮੀਡੀਆ ਕਨਵੀਨਰ ਪ੍ਰੋਫੈਸਰ ਰਮਨਦੀਪ ਕੌਰ ਅਤੇ ਸੁਪਰਡੈਂਟ ਸ੍ਰੀ ਰੌਬਿਨ ਕੁਮਾਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਬੇਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰਦੇ ਹੋਏ ਵਧੀਆ ਅੰਕ ਪ੍ਰਾਪਤ ਕਰ ਕੇ ਕਾਲਜ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਵਿਚੋਂ ਅਮਨਪ੍ਰੀਤ ਕੌਰ, ਪਵਨਦੀਪ ਕੌਰ, ਗੁਰਲੀਨ ਕੌਰ, ਸਪਨਾ, ਜਸ਼ਨਪ੍ਰੀਤ ਕੌਰ ਨੇ 7.20 ਐਸਜੀਪੀਏ ਲੈ ਕੇ ਕਾਲਜ ਵਿਚੋਂ ਪਹਿਲਾ, ਵਿਧੀ ਅਗਰਵਾਲ ਤੇ ਪਰਨੀਤ ਕੌਰ ਨੇ 7.00 ਐਸਜੀਪੀਏ ਲੈ ਕੇ ਦੂਸਰਾ ਅਤੇ ਅਮੀਸ਼ਾ ਤੇ ਗੁਰਲੀਨ ਕੌਰ ਨੇ 6.80 ਐਸਜੀਪੀਏ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸ਼ਵਿਤਾ ਨੇ ਵਧੀਆ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਵਿਭਾਗ ਦੇ ਪ੍ਰੋ. ਕਿਰਨਦੀਪ ਕੌਰ, ਪ੍ਰੋ. ਸਤਪਾਲ ਸਿੰਘ, ਪ੍ਰ.ੋ ਨੇਹਾ, ਪ੍ਰੋ. ਆਸਥਾ, ਪ੍ਰੋ. ਅਮਨਦੀਪ ਕੌਰ, ਪ੍ਰੋ. ਸਲੋਨੀ, ਪ੍ਰੋ. ਦਿਲਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ |