ਬਟਾਲਾ, 14 ਮਈ (ਸਤਿੰਦਰ ਸਿੰਘ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਵਿਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉਪ-ਪਿ੍ੰਸੀਪਲ ਆਰਤੀ ਨੰਦਾ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ ਸੁਖਮਨਜੀਤ ਸਿੰਘ ਨੇ 94.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਸਾਹਿਲਦੀਪ ਸਿੰਘ ਤੇ ਗੁਰਨੂਰਦੀਪ ਸਿੰਘ ਨੇ 92.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਸਰਾ ਅਤੇ ਬਚਿੱਤਰ ਸਿੰਘ ਨੇ 90.4 ਫ਼ੀਸਦੀ ਅੰਕ ਹਾਸਲ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ, ਪ੍ਰਭਜੋਤ ਸਿੰਘ ਨੇ 90 ਫ਼ੀਸਦੀ ਅੰਕਾਂ ਨਾਲ ਚੌਥਾ, ਹਰਪ੍ਰੀਤ ਸਿੰਘ ਨੇ 88.8 ਫ਼ੀਸਦੀ ਅੰਕਾਂ ਨਾਲ 5ਵਾਂ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਮਨਜੋਤ ਸਿੰਘ ਨੇ 88.2 ਫ਼ੀਸਦੀ, ਅਮਿਤੋਜ ਕੌਰ ਨੇ 86.4 ਫ਼ੀਸਦੀ, ਜਸਨਪ੍ਰੀਤ ਕੌਰ ਰਿਆੜ ਨੇ 85.6 ਫ਼ੀਸਦੀ, ਆਸ਼ਮੀਨ ਕੌਰ ਅਤੇ ਜਗਮਨਪ੍ਰੀਤ ਸਿੰਘ ਨੇ 85 ਫ਼ੀਸਦੀ ਅਤੇ ਹਰਪ੍ਰੀਤ ਸਿੰਘ ਤੇ ਖੁਸ਼ਦੀਪ ਕੌਰ ਨੇ 84.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚੋਂ 100 ਫ਼ੀਸਦੀ ਅੰਕ ਹਾਸਲ ਕੀਤੇ, ਜਦਕਿ 50 ਫ਼ੀਸਦੀ ਵਿਦਿਆਰਥੀਆਂ ਨੇ 90 ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਖੁਸ਼ੀ ਦੇ ਮੌਕੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਵਿਦਿਆ ਹਾਸਿਲ ਕਰਨ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ | ਉਨ੍ਹਾਂ ਕਿਹਾ ਕਿ ਨਵੇਂ ਯੁੱਗ ਅਤੇ ਨਵੀਂ ਤਕਨਾਲੋਜੀ ਦੇ ਹਾਣੀ ਬਣਨ ਲਈ ਵਿਦਿਆਰਥੀ ਹੋਰ ਵੀ ਸਖ਼ਤ ਮਿਹਨਤ ਕਰਨ ਤਾਂ ਜੋ ਚੰਗੇ ਮੁਕਾਮ ਹਾਸਿਲ ਕਰ ਸਕਣ | ਇਸ ਮੌਕੇ ਸਕੂਲ ਦੇ ਪਿ੍ੰ. ਡਾਕਟਰ ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਆਰਤੀ ਨੰਦਾ ਨੇ ਵੀ ਸਮੁੱਚੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਵੱਡੀ ਉਪਲੱਬਧੀ ਲਈ ਮੁਬਾਰਕਬਾਦ ਦਿੱਤੀ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ |