12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰੀ ਸਕੂਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਬਣਾਈ ਖ਼ਾਸ ਪਹਿਚਾਣ

Ad Position 21
No active advertisement
ਅਜੀਤ ਡੈਸਕ 15-05-2026
ਗੁਰਦਾਸਪੁਰ, 14 ਮਈ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਖ਼ਾਸ ਤੌਰ 'ਤੇ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ 'ਚ ਵੱਖਰੀ ਪਹਿਚਾਣ ਬਣਾਈ ਹੈ | ਸਰਕਾਰੀ ਸਕੂਲਾਂ ਦੀਆਂ ਧੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਲਗਨ ਤੇ ਸਹੀ ਮਾਰਗ ਦਰਸ਼ਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਜ਼ਿਲ੍ਹਾ ਮੈਰਿਟ 'ਚ ਤੀਜਾ ਸਥਾਨ ਹਾਸਲ ਕਰਨ ਵਾਲੀ ਜਸਲੀਨ ਕੌਰ ਪੁੱਤਰੀ ਬਲਜਿੰਦਰ ਸਿੰਘ ਅਤੇ ਹਰਪ੍ਰੀਤ ਕੌਰ ਜੋ ਸ਼ਹੀਦ ਮੇਜਰ ਭਗਤ ਸਿੰਘ ਸਰਕਾਰੀ ਸੀਨੀ.ਸੈਕੰ. ਸਕੂਲ ਕਾਲਾ ਨੰਗਲ ਦੀ ਵਿਦਿਆਰਥਣ ਹੈ, ਜਿਸ ਨੇ 97.80 ਫ਼ੀਸਦੀ ਅੰਕ ਹਾਸਲ ਕੀਤੇ | ਜਸਲੀਨ ਦੀ ਇਸ ਉਪਲਬਧੀ ਨਾਲ ਸਕੂਲ ਤੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ | ਇਸੇ ਤਰ੍ਹਾਂ ਸ਼ਿਵਾਨੀ ਬੱਗਾ ਪੁੱਤਰੀ ਬਲਜੀਤ ਬੱਗਾ ਤੇ ਸੋਨੀਆ ਬੱਗਾ ਵੀ.ਡੀ ਪੁਰੀ ਸਰਕਾਰੀ ਸੀਨੀ.ਸੈਕੰ.ਸਕੂਲ ਬਹਿਰਾਮਪੁਰ ਦੀ ਵਿਦਿਆਰਥਣ ਨੇ 97.40 ਫ਼ੀਸਦੀ ਨਾਲ ਜ਼ਿਲ੍ਹਾ ਮੈਰਿਟ 'ਚ ਪੰਜਵਾਂ ਸਥਾਨ ਪ੍ਰਾਪਤ ਕੀਤਾ | ਉਸ ਦੀ ਇਸ ਸਫਲਤਾ ਨੇ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਾਲੀ ਸਿੱਖਿਆ ਨੂੰ ਫਿਰ ਸਾਬਤ ਕੀਤਾ ਹੈ | ਇਸ ਤੋਂ ਇਲਾਵਾ ਹੋਰ ਕਈ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਸਥਾਨ ਬਣਾ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਖ਼ਾਸ ਗੱਲ ਇਹ ਰਹੀ ਕਿ ਟਾਪ-10 ਮੈਰਿਟ ਵਿਚ ਜ਼ਿਆਦਾਤਰ ਸਥਾਨ ਲੜਕੀਆਂ ਨੇ ਹਾਸਲ ਕੀਤੇ ਜੋ ਬੇਟੀਆਂ ਦੀ ਵਧਦੀ ਸਿੱਖਿਆ ਪ੍ਰਤੀ ਜਾਗਰੂਕਤਾ ਤੇ ਸਮਰਪਣ ਨੂੰ ਦਰਸਾਉਂਦਾ ਹੈ | ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਕੌਰ ਨੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਸਰਕਾਰੀ ਸਕੂਲਾਂ 'ਚ ਮਿਲ ਰਹੀ ਗੁਣਵੱਤਾ ਭਰੀ ਸਿੱਖਿਆ ਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਦਿਆਰਥੀ ਲਗਾਤਾਰ ਸਿੱਖਿਆ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੇ ਹਨ ਜੋ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਤੇ ਦਿ੍ੜ੍ਹ ਨਿਸ਼ਚੇ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ | ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਵੀ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਬਣਨਗੇ ਅਤੇ ਭਵਿੱਖ ਿੱਚ ਵੀ ਵਿਦਿਆਰਥੀ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿਚ ਨਵੇਂ

Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਮੈਮੋਰੀਅਲ ਹਾਈ ਸਕੂਲ ਹਯਾਤ ਨਗਰ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24