11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਮੁਲਜ਼ਮ ਨੰੂ ਚੋਰੀ ਦੇ ਮੋਟਰਸਾਈਕਲ ਸਮੇਤ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 15-05-2026
ਸ਼ਾਹਪੁਰ ਕੰਢੀ, 14 ਮਈ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਇਕ ਵਿਅਕਤੀ ਨੰੂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਸੁਜਾਨਪੁਰ ਨਿਵਾਸੀ ਪੰਕਜ ਕੁਮਾਰ ਨੇ ਥਾਣਾ ਸ਼ਾਹਪੁਰ ਕੰਢੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣਾ ਮੋਟਰਸਾਈਕਲ ਨੰਬਰ ਪੀ.ਬੀ.-35 ਵਾਈ 2729 ਪਿੰਡ ਅਖਵਾਨਾ ਪੈਪਸੀ ਫੈਕਟਰੀ ਦੇ ਬਾਹਰ ਖੜਾ ਕਰਕੇ ਅੰਦਰ ਕੰਮ ਗਿਆ ਸੀ ਕਿ ਜਦੋਂ ਉਹ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਬੀ.ਐਨ.ਐਸ. ਦੀ ਧਾਰਾ 303 (2) ਤਹਿਤ ਮਾਮਲਾ ਦਰਜ ਕਰ ਲਿਆ | ਜਾਂਚ ਅਧਿਕਾਰੀ ਧਰਮ ਪਾਲ ਏ.ਐਸ.ਆਈ. ਨੇ ਦੱਸਿਆ ਕਿ ਉਨ੍ਹਾਂ ਨੰੂ ਸੂਚਨਾ ਮਿਲੀ ਕਿ ਟੀ-ਵਨ ਕਾਲੋਨੀ 'ਚ ਇਕ ਮੋਟਰਸਾਈਕਲ ਖੜਾ ਹੈ | ਜਿਸ ਨੰੂ ਇਕ ਵਿਅਕਤੀ ਲੈਣ ਲਈ ਆ ਰਿਹਾ ਹੈ | ਪੁਲਿਸ ਨੇ ਉਸ ਵਿਅਕਤੀ ਨੰੂ ਕਾਬੂ ਕਰ ਲਿਆ, ਜਿਸ ਦੀ ਪਹਿਚਾਣ ਸਲੀਮ ਖਾਨ ਨਿਵਾਸੀ ਕਠੂਆ ਵਜੋਂ ਹੋਈ | ਪੁਲਿਸ ਨੇ ਉਕਤ ਵਿਅਕਤੀ ਖਿਲਾਫ਼ ਬੀ.ਐਨ.ਐਸ. ਦੀ ਧਾਰਾ 317 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ ਵਿਖੇ ਮਨਾਇਆ ਗਿਆ ਰਾਸ਼ਟਰੀ ਤਕਨਾਲੋਜੀ ਦਿਵਸ ਅਗਲੀ ਖ਼ਬਰ ਨਗਰ ਨਿਗਮ ਚੋਣ 2026 ਲਈ ਭਾਜਪਾ ਨੇ 38 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
Ad Position 24