11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ ਵਿਖੇ ਮਨਾਇਆ ਗਿਆ ਰਾਸ਼ਟਰੀ ਤਕਨਾਲੋਜੀ ਦਿਵਸ

Ad Position 21
No active advertisement
ਅਜੀਤ ਡੈਸਕ 15-05-2026
ਨਰੋਟ ਜੈਮਲ ਸਿੰਘ, 14 ਮਈ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਪਿ੍ੰਸੀਪਲ ਡਾ: ਅਰਪਨਾ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ ਗਿਆ | ਇਸ ਦਿਵਸ 'ਤੇ ਅਰਥਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਮਾਡਲਾਂ ਅਤੇ ਪ੍ਰੋਜੈਕਟਾਂ ਰਾਹੀਂ ਤਕਨਾਲੋਜੀ ਦੇ ਪ੍ਰਭਾਵਾਂ ਨੂੰ ਪੇਸ਼ ਕੀਤਾ ਗਿਆ ਅਤੇ ਵਿਦਿਆਰਥੀਆਂ ਵਲੋਂ ਮਾਡਲਾਂ ਦੀ ਕਾਰਜ ਪ੍ਰਣਾਲੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਅਰਪਨਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰਾਸ਼ਟਰੀ ਤਕਨਾਲੋਜੀ ਦਿਵਸ 11 ਮਈ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਦੀ ਸ਼ੁਰੂਆਤ 1999 ਵਿਚ ਹੋਈ ਸੀ | ਉਨ੍ਹਾਂ ਕਿਹਾ ਕਿ ਤਕਨਾਲੋਜੀ ਭਾਰਤ ਦੇ ਵਿਕਾਸ ਅਤੇ ਆਤਮ-ਨਿਰਭਰਤਾ ਦਾ ਇਕ ਮਜ਼ਬੂਤ ਆਧਾਰ ਹੈ | ਇਸ ਸਾਲ ਰਾਸ਼ਟਰੀ ਤਕਨਾਲੋਜੀ ਦਿਵਸ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਿਜ਼ੀਟਲ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਅਰਥਸ਼ਾਸਤਰ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਮੋਨਿਕਾ ਗੁਪਤਾ ਵਲੋਂ ਤਕਨਾਲੋਜੀ ਦੇ ਆਉਣ ਤੋਂ ਪਹਿਲਾਂ ਅਤੇ ਬਾਅਦ ਵਿਚ ਆਏ ਬਦਲਾਅ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤਕਨਾਲੋਜੀ ਹਾਰਡਵੇਅਰ ਅਤੇ ਡਿਜ਼ੀਟਲ ਡਿਵਾਈਸਾਂ (ਜਿਵੇਂ ਕਿ, ਟੈਬਲੇਟ, ਸਮਾਰਟ ਬੋਰਡ, ਏ.ਆਈ.) ਨੂੰ ਦਰਸਾਉਂਦੀ ਹੈ, ਜੋ ਸਿੱਖਣ ਵਿਚ ਸਹਾਇਤਾ ਲਈ ਵਰਤੇ ਜਾਂਦੇ ਹਨ, ਜਦੋਂ ਕਿ ਵਿੱਦਿਅਕ ਤਕਨਾਲੋਜੀ ਸਿੱਖਿਆ ਸ਼ਾਸਤਰੀ ਸਿਧਾਂਤਾਂ, ਯੋਜਨਾਬੱਧ ਤਰੀਕਿਆਂ ਅਤੇ ਸਾਫ਼ਟਵੇਅਰ ਪ੍ਰਕਿਰਿਆਵਾਂ (ਜਿਵੇਂ ਕਿ, ਹਦਾਇਤਾਂ ਦੇ ਡਿਜ਼ਾਈਨ) ਨੂੰ ਦਰਸਾਉਂਦੀ ਹੈ, ਜੋ ਸਿੱਖਣ ਨੂੰ ਵਧਾਉਂਦੀਆਂ ਹਨ | ਇਕੱਠੇ ਮਿਲ ਕੇ ਇਹ ਦੋਵੇਂ ਆਧੁਨਿਕ ਵਿੱਦਿਅਕ ਤਕਨਾਲੋਜੀ ਦਾ ਗਠਨ ਕਰਦੇ ਹਨ, ਜੋ ਕਿ ਸਿੱਖਿਆ ਅਤੇ ਸਿੱਖਣ ਨੂੰ ਬਿਹਤਰ ਬਣਾਉਣ ਲਈ ਇਕ ਬੁਨਿਆਦੀ ਸਾਧਨ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਸੁਜਾਨਪੁਰ ਨਗਰ ਕੌਂਸਲ ਦੇ 15 ਵਾਰਡਾਂ ਵਿਚੋਂ 12 ਵਾਰਡਾਂ ਦੇ ਉਮੀਦਵਾਰਾਂ ਦੇ ਨਾਂਅ ਦਾ ਐਲਾਨ <br/> ਅਗਲੀ ਖ਼ਬਰ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਮੁਲਜ਼ਮ ਨੰੂ ਚੋਰੀ ਦੇ ਮੋਟਰਸਾਈਕਲ ਸਮੇਤ ਕੀਤਾ ਕਾਬੂ
Ad Position 24