11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਾਂਗਰਸ ਨੂੰ ਵੱਡਾ ਝਟਕਾ, ਹਰੀਸ਼ ਗੋਰਖਾ 40 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 15-05-2026
ਨਰੋਟ ਮਹਿਰਾ, 14 ਮਈ (ਰਾਜ ਕੁਮਾਰੀ)-ਪਠਾਨਕੋਟ ਦੇ ਸਰਨਾ ਖੇਤਰ ਦੇ ਵਾਰਡ ਨੰਬਰ-45 ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉੱਘੇ ਸਮਾਜ ਸੇਵਕ ਹਰੀਸ਼ ਗੋਰਖਾ ਆਪਣੇ ਸਮਰਥਕਾਂ ਅਤੇ ਕਰੀਬ 40 ਕਾਂਗਰਸੀ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਪਿਛਲੀਆਂ ਚਾਰ ਪੀੜ੍ਹੀਆਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਇਹ ਪਰਿਵਾਰ ਹੁਣ ਆਮ ਆਦਮੀ ਪਾਰਟੀ ਦਾ ਦਾਮਨ ਫੜਨ ਕਾਰਨ ਖੇਤਰ ਦੀ ਰਾਜਨੀਤੀ ਵਿਚ ਚਰਚਾ ਦਾ ਕੇਂਦਰ ਬਣ ਗਿਆ ਹੈ | ਵਾਰਡ ਨੰਬਰ-45 ਸਥਿਤ ਕਬੀਰ ਮੰਦਿਰ ਵਿਖੇ ਇਸ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਮਨਦੀਪ ਸੰਧੂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੌਰਾਨ ਹਰੀਸ਼ ਗੋਰਖਾ ਅਤੇ ਉਨ੍ਹਾਂ ਨਾਲ ਸ਼ਾਮਿਲ ਹੋਏ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ ਸਵਾ ਚਾਰ ਸਾਲਾਂ ਦੌਰਾਨ ਇਤਿਹਾਸਕ ਕੰਮ ਕੀਤੇ ਹਨ, ਜਿਸ ਕਾਰਨ ਲੋਕਾਂ ਦਾ ਭਰੋਸਾ ਪਾਰਟੀ 'ਤੇ ਵਧਿਆ ਹੈ | ਉਨ੍ਹਾਂ ਕਿਹਾ ਕਿ ਹਰੀਸ਼ ਗੋਰਖਾ ਦਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਸੀ, ਪਰ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਸਨਮਾਨ ਨਹੀਂ ਦਿੱਤਾ ਗਿਆ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਰੀਸ਼ ਗੋਰਖਾ ਅਤੇ ਉਨ੍ਹਾਂ ਦੇ ਸਾਥੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਇਸ ਦੌਰਾਨ ਹਰੀਸ਼ ਗੋਰਖਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਚਾਰ ਪੀੜ੍ਹੀਆਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦਾ ਆ ਰਿਹਾ ਸੀ, ਪਰ ਹੁਣ ਪਾਰਟੀ ਦੀ ਕਾਰਗੁਜ਼ਾਰੀ ਅਤੇ ਨੀਤੀਆਂ ਤੋਂ ਨਿਰਾਸ਼ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ |ਇਸ ਮੌਕੇ ਨਰੇਸ਼ ਸੈਣੀ, ਪਵਨ ਕੁਮਾਰ ਫ਼ੌਜੀ, ਬਲਜਿੰਦਰ ਕੌਰ, ਵਿਜੇ ਕਟਾਰੂਚੱਕ, ਅਮਿਤ ਮਹਿਰਾ, ਖੁਸ਼ਬੀਰ ਕਾਟਲ, ਗੋਲਡੀ ਹਿੰਗਲ, ਅਜੈਬ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਂਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਕਲਾਸ 12ਵੀਂ ਦੀਆਂ ਪ੍ਰੀਖਿਆਵਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਵਲੋਂ 42 ਉਮੀਦਵਾਰਾਂ ਦੀ ਸੂਚੀ ਜਾਰੀ <br/>
Ad Position 24