ਪਠਾਨਕੋਟ, 14 ਮਈ (ਵਿਨੋਦ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਆਬਾਦੀ ਮਨਵਾਲ ਉੱਪਰਲਾ ਤੋਂ ਮੁੱਖ ਮੰਤਰੀ ਯਾਤਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲੋਕਾਂ ਨੂੰ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਰਾਮ ਤੀਰਥ, ਵਾਹਗਾ ਬਾਰਡਰ ਅਤੇ ਹੋਰ ਤੀਰਥ ਸਥਾਨਾਂ ਦੀ ਹਰ ਤਰ੍ਹਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਹਿਤ ਵਿਚ ਫ਼ੈਸਲੇ ਲੈ ਰਹੇ ਹਨ, ਜਿਸ ਤਹਿਤ ਵਿਧਾਨ ਸਭਾ ਹਲਕਾ ਸੁਜਾਨਪੁਰ ਸਮੇਤ ਪੂਰੇ ਪੰਜਾਬ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਇਸ ਮੌਕੇ ਤਿ੍ਸ਼ਲਾ ਦੇਵੀ, ਭੂਪੇਂਦਰ ਸਿੰਘ, ਪਵਨ ਸਿੰਘ, ਕਰਨ ਸਿੰਘ, ਜਸਮੀਤ ਸਿੰਘ, ਬੱਬਲੂ, ਦਿਲੀਪ ਸਿੰਘ, ਬਿੱਟੂ ਅਤੇ ਰਾਜ ਕੁਮਾਰ ਆਦਿ ਮੌਜੂਦ ਸਨ |