18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਿਜਲੀ ਬੋਰਡ ਕਰਮਚਾਰੀ ਦਲ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਅਸ਼ੋਕ ਸ਼ਰਮਾ)-ਬਿਜਲੀ ਬੋਰਡ ਕਰਮਚਾਰੀ ਦਲ ਦੇ ਆਗੂਆਂ ਦੀ ਅਹਿਮ ਮੀਟਿੰਗ ਸਰਕਲ ਪ੍ਰਧਾਨ ਦਿਲਬਾਗ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਈ | ਇਸ ਮੌਕੇ ਸੂਬਾ ਪ੍ਰਧਾਨ ਕਰਮਚਾਰੀ ਦਲ ਰਵੇਲ ਸਿੰਘ ਸਹਾਏਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੁਆਇੰਟ ਫੋਰਮ ਤੇ ਏਕਤਾ ਫ਼ਰੰਟ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਦੇ ਸੱਦੇ ਨੰੂ ਲਾਗੂ ਕਰਨ ਲਈ ਖੁੱਲੇ੍ਹ ਰੂਪ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਪ੍ਰਤੀ ਅਪਣਾਈ ਜਾ ਰਹੀ ਅੜੀਅਲ ਨੀਤੀ ਦੇ ਵਿਰੋਧ ਵਿਚ ਮੁਲਾਜ਼ਮਾਂ ਨੰੂ ਸੰਘਰਸ਼ ਲਈ ਲਾਮਬੰਦ ਕਰਦੇ ਹੋਏ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਨੰੂ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਡੀ.ਏ, ਪੇਅ ਕਮਿਸ਼ਨ ਦੇ ਬਕਾਏ ਦੀ ਅਦਾਇਗੀ ਨਹੀਂ ਕਰ ਰਹੀ | ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ | ਇਸ ਮੌਕੇ ਸੂਬਾ ਸਕੱਤਰ ਦਲਬੀਰ ਸਿੰਘ ਉਸਾਹਨ, ਜਸਵਿੰਦਰ ਸਿੰਘ ਗਿੱਲ ਬਾਰਡਰ ਜ਼ੋਨ ਪ੍ਰਧਾਨ, ਬਲਵਿੰਦਰ ਸਿੰਘ ਬਾਜਵਾ, ਬਲਵੰਤ ਸਿੰਘ ਝੌਰ, ਤਰਲੋਕ ਸਿੰਘ ਖੁੰਡੀ ਡਵੀਜ਼ਨ ਪ੍ਰਧਾਨ, ਬਲਕਾਰ ਸਿੰਘ ਘੁੰਮਣ, ਗੁਰਦਿਆਲ ਸਿੰਘ, ਮੁਖਵਿੰਦਰ ਸਿੰਘ ਖ਼ਾਲਸਾ, ਸਤਨਾਮ ਸਿੰਘ, ਰਕੇਸ਼ ਕੁਮਾਰ, ਅਨਮੋਲਕ ਸਿੰਘ, ਜਗਦੀਪ ਸਿੰਘ ਸਾਹੋਵਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਆਮ ਲੋਕਾਂ ਨੂੰ ਮਹਿੰਗਾਈ ਦੀ ਭੱਠੀ ਵਿਚ ਝੋਖਿਆ : ਜਾ... ਅਗਲੀ ਖ਼ਬਰ ਜ਼ੋਨਲ ਪੱਧਰੀ ਖੇਡਾਂ ਦੇ ਤਾਈਕਵਾਂਡੋ ਮੁਕਾਬਲੇ ਵਿਚ ਮੇਜ਼ਬਾਨ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਨੇ ਸਭ ਦਾ ਜਿੱ...
Ad Position 24