17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੈਰੀਅਰ ਕਾਊਾਸਲਿੰਗ ਸੈਸ਼ਨ ਨੇ ਵਿਦਿਆਰਥੀਆਂ 'ਚ ਜਗਾਇਆ ਨਵਾਂ ਆਤਮ ਵਿਸ਼ਵਾਸ ਤੇ ਉਮੀਦ

Ad Position 21
No active advertisement
ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਚੱਕਰਾਜਾ)-ਸਹਾਇਕ ਡਾਇਰੈਕਟਰ ਐਸ.ਸੀ.ਈ.ਆਰ.ਟੀ ਪੰਜਾਬ ਸ਼੍ਰੁਤੀ ਸ਼ੁਕਲਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਪਰਮਜੀਤ ਕੌਰ ਦੇ ਨਿਰਦੇਸ਼ਾਂ ਤੇ ਪੇ੍ਰਰਨਾਦਾਇਕ ਅਗਵਾਈ ਹੇਠ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ 'ਚ ਵਿਸ਼ੇਸ਼ ਕਰੀਅਰ ਮਾਰਗ ਦਰਸ਼ਨ ਤੇ ਪੇ੍ਰਰਨਾਦਾਇਕ ਕਾਉਂਸਲਿੰਗ ਸੈਸ਼ਨ ਕਰਵਾਇਆ ਗਿਆ | ਪ੍ਰੋਗਰਾਮ ਦੀ ਅਗਵਾਈ ਗਾਈਡੈਂਸ ਕਾਉਂਸਲਰ ਮੁਕੇਸ਼ ਵਰਮਾ ਨੇ ਕੀਤੀ | ਜਦਕਿ ਉਨ੍ਹਾਂ ਨਾਲ ਗਾਈਡੈਂਸ ਕਾਉਂਸਲਰ ਵਰਿੰਦਰ ਕੁਮਾਰ, ਸੁਖਦੇਵ ਸਿੰਘ ਤੇ ਸਤਬੀਰ ਸਿੰਘ ਵੀ ਹਾਜ਼ਰ ਰਹੇ | ਗਾਈਡੈਂਸ ਕਾਉਂਸਲਰ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ 12ਵੀਂ ਜਮਾਤ ਤੋਂ ਬਾਅਦ ਉਪਲੱਬਧ ਵੱਖ-ਵੱਖ ਕੈਰੀਅਰ ਵਿਕਲਪਾਂ, ਪ੍ਰਤੀਯੋਗੀ ਪ੍ਰੀਖਿਆਵਾਂ, ਤਕਨੀਕੀ ਸਿੱਖਿਆ, ਸਕਿੱਲ ਆਧਾਰਿਤ ਕੋਰਸਾਂ, ਪ੍ਰੋਫੈਸ਼ਨਲ ਸੰਸਥਾਵਾਂ ਅਤੇ ਰੁਜ਼ਗਾਰ ਮੁੱਖ ਖੇਤਰਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਰੁਚੀ, ਯੋਗਤਾ ਤੇ ਵਿਅਕਤਿਤਵ ਦੇ ਅਨੁਸਾਰ ਕੈਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਰਮਜੀਤ ਕੌਰ ਨੇ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਸਿਰ ਸਹੀ ਦਿਸ਼ਾ ਤੇ ਮਾਰਗ ਦਰਸ਼ਨ ਦੇਣਾ ਸਿੱਖਿਆ ਵਿਭਾਗ ਦੀਆਂ ਮੁੱਖ ਤਰਜ਼ੀਹਾਂ ਵਿੱਚ ਸ਼ਾਮਿਲ ਹੈ | ਸਮਾਗਮ ਦੌਰਾਨ ਸਕੂਲ 'ਚ ਸਥਾਪਤ 'ਗਾਈਡੈਂਸ ਕਾਰਨਰ' ਦਾ ਵੀ ਨਿਰੀਖਣ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਤੇ ਕਰੀਅਰ ਸਬੰਧੀ ਨਵੀਂ ਜਾਣਕਾਰੀ ਨਿਯਮਿਤ ਤੌਰ 'ਤੇ ਉਪਲਬਧ ਕਰਵਾਉਣ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਗਾਈਡੈਂਸ ਕਾਉਂਸਲਰ ਵਰਿੰਦਰ ਕੁਮਾਰ, ਸੁਖਦੇਵ ਸਿੰਘ, ਸਤਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨਗਰ ਕੌਂਸਲ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ-ਪਾਹੜਾ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24