17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੌਮੀ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਘੱਲੂਘਾਰਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 16-05-2026
ਘੱਲੂਘਾਰਾ ਸਾਹਿਬ, 15 ਮਈ (ਪਰਮ ਮਿਨਹਾਸ)-11 ਹਜ਼ਾਰ ਕੌਮੀ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਟਰੈਕਟਰ-ਟਰਾਲੀਆਂ, ਕਾਰਾਂ-ਜੀਪਾਂ, ਮੋਟਰਸਾਈਕਲਾਂ ਰਾਹੀਂ ਤਿੱਬੜੀ ਪੁਲ, ਗੁਰਦਾਸਪੁਰ, ਤਿੱਬੜ, ਸਠਿਆਲੀ, ਕਾਹਨੂੰਵਾਨ, ਗੁੰਨੋਪੁਰ ਸੈਦੋਵਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਲਜਿੰਦਰ ਸਿੰਘ ਵਲੋਂ ਆਰੰਭਿਕ ਅਰਦਾਸ ਕਰਨ ਨਾਲ ਹੋਈ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਪ੍ਰਬੰਧਕ ਮਾ. ਜੌਹਰ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਨਗਰ ਕੀਰਤਨ ਵਿਚ ਭਾਈ ਮੋਹਨ ਸਿੰਘ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਜੋੜਦੇ ਹੋਏ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ | ਮੁੱਖ ਪ੍ਰਬੰਧਕ ਮਾਸਟਰ ਜੌਹਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਹਰ ਸਾਲ 11 ਹਜ਼ਾਰ ਸਿੰਘਾਂ, ਸਿੰਘਣੀਆਂ ਅਤੇ ਛੋਟੇ ਭੁਝੰਗੀਆਂ ਦੀ ਯਾਦ ਵਿਚ ਸਜਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਸੰਗਤਾਂ ਵਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਕੱਲ੍ਹ ਨਵਾਬ ਕਪੂਰ ਸਿੰਘ ਜੀ ਦੀ ਯਾਦ ਵਿਚ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ |
ਇਸ ਮੌਕੇ ਵੱਸਣ ਸਿੰਘ ਜੱਫਰਵਾਲ, ਉਂਕਾਰ ਸਿੰਘ ਕਾਹਨੂੰਵਾਨ, ਗੁਰਦਿਆਲ ਸਿੰਘ ਬਜਾੜ, ਤਸਵੀਰ ਸਿੰਘ ਕੋਟਲੀ ਸੈਣੀਆਂ, ਸਤਨਾਮ ਸਿੰਘ, ਹਰਵਿੰਦਰ ਸਿੰਘ, ਮਾਸਟਰ ਕਰਨੈਲ ਸਿੰਘ ਰਾਜੂ ਬੇਲਾ, ਭਾਗ ਸਿੰਘ ਗੁੰਨੋਪੁਰ, ਦਰਸ਼ਨ ਸਿੰਘ ਸੈਕਟਰੀ, ਸੁਖਜਿੰਦਰ ਸਿੰਘ, ਗੁਰਦਿਆਲ ਸਿੰਘ, ਭਜਨ ਸਿੰਘ ਲਾਧੂਪੁਰ, ਬਾਬਾ ਬੋਹੜ ਸਿੰਘ, ਹਰਦੀਪ ਸਿੰਘ ਪਸਵਾਲ, ਸਾ. ਸਰਪੰਚ ਕਰਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਛੱਪੜ ਦਾ ਗੰਦਾ ਪਾਣੀ ਗਲੀ 'ਚ ਆਉਣ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਅਗਲੀ ਖ਼ਬਰ ਡਾ: ਹਰੀਦੇਵ ਕਲੀਨਿਕ ਪੁੱਜੇ ਸੰਤ ਗੁਰੂ ਰਘੁਬੀਰ ਦਾਸ ਜੀ ਮਹਾਰਾਜ ਨੇ ਸੰਗਤਾਂ ਨੂੰ ਨਿਹਾਲ ਕੀਤਾ
Ad Position 24