17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਛੱਪੜ ਦਾ ਗੰਦਾ ਪਾਣੀ ਗਲੀ 'ਚ ਆਉਣ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ

Ad Position 21
No active advertisement
ਅਜੀਤ ਡੈਸਕ 16-05-2026
ਨੌਸ਼ਹਿਰਾ ਮੱਝਾ ਸਿੰਘ, 15 ਮਈ (ਰਵੀ ਭਗਤ)- ਵਿਧਾਨ ਸਭਾ ਹਲਕਾ ਬਟਾਲਾ ਦੇ ਸਭ ਤੋਂ ਵੱਡੇ ਪਿੰਡ ਕਲੇਰ ਕਲਾਂ ਵਿਖੇ ਘਰਾਂ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਛੱਪੜ ਤੇ ਨਾਲੀਆਂ ਦਾ ਗੰਦਾ ਪਾਣੀ ਗਲੀ ਵਿਚ ਆਉਣ ਕਾਰਨ ਲੋਕ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਹਨ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਘਰਾਂ ਦੇ ਪਾਣੀ ਦਾ ਕੋਈ ਵੀ ਨਿਕਾਸ ਨਹੀਂ ਹੈ ਅਤੇ ਛੱਪੜ ਦਾ ਪਾਣੀ ਸਾਰਾ ਗਲੀ ਵਿਚ ਆਉਣ ਕਰ ਕੇ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨ ਅੱਗੇ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਹ ਕਈ ਵਾਰ ਇਸ ਸਬੰਧੀ ਪਿੰਡ ਦੇ ਪੰਚਾਂ ਸਰਪੰਚਾਂ ਨੂੰ ਕਹਿ ਚੁੱਕੇ ਹਨ, ਪਰ ਅੱਜ ਤੱਕ ਸਾਡੀ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਦਾ ਕਹਿਣਾ ਹੈ ਕਿ ਛੱਪੜ ਦਾ ਗੰਦਾ ਪਾਣੀ ਗਲੀ ਵਿਚ ਆਉਣ ਕਾਰਨ ਇਥੋਂ ਲੰਘਣਾ ਮੁਸ਼ਕਿਲ ਹੋਣ ਦੇ ਨਾਲ-ਨਾਲ ਕਈ ਭਿਆਨਕ ਬਿਮਾਰੀਆਂ ਫੈਲਣ ਦਾ ਵੀ ਖਦਸ਼ਾ ਵੀ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਪਿੰਡ ਦੀ ਮੇਨ ਗਲੀ ਹੈ, ਜਿਸ ਕਰ ਕੇ ਆਵਾਜਾਈ ਰਹਿੰਦੀ ਹੈ, ਪਰ ਗਲੀ 'ਚ ਪਾਣੀ ਭਰੇ ਹੋਣ ਕਰਕੇ ਲੋਕਾਂ ਨੂੰ ਮਜਬੂਰਨ ਗੰਦੇ ਪਾਣੀ ਵਿਚੋਂ ਦੀ ਲੰਘ ਦੇ ਜਾਣਾ ਪੈਂਦਾ ਹੈ | ਉਨ੍ਹਾਂ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਕਿ ਗਲੀ ਨੂੰ ਉੱਚਾ ਕਰ ਕੇ ਗੰਦੇ ਪਾਣੀ ਦਾ ਨਿਕਾਸ ਕਰ ਕੇ ਛੱਪੜ ਵਿਚ ਸੁੱਟਿਆ ਜਾਵੇ ਤਾਂ ਜੋ ਘਰਾਂ ਦੇ ਪਾਣੀ ਦਾ ਨਿਕਾਸ ਚੰਗੀ ਤਰ੍ਹਾਂ ਹੋ ਸਕੇ | ਉਨ੍ਹਾਂ ਕਿਹਾ ਕਿ ਜੇਕਰ ਇਹ ਗੰਦੇ ਪਾਣੀ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਵੱਡਾ ਸੰਘਰਸ਼ ਉਲੀਕਣ ਤੋਂ ਗੁਰੇਜ਼ ਨਹੀਂ ਕਰਨਗੇ | ਦੱਸਣਯੋਗ ਹੈ ਕਿ ਪਿੰਡ ਕਲੇਰ ਕਲਾਂ ਦਾ ਵੱਡੀ ਫਰਕ ਨਾਲ ਚੋਣ ਜਿੱਤ ਕੇ ਬਣਿਆ ਸਰਪੰਚ ਬਾਊ ਸੁਧੀਰ ਚਾਬਾ ਕਾਂਗਰਸ ਪਾਰਟੀ ਨਾਲ ਸਬੰਧਤ ਹੈ ਅਤੇ ਪੰਚਾਇਤ ਦਾ ਕੋਰਮ ਪੂਰਾ ਨਾ ਹੋਣ ਕਾਰਨ ਇਥੇ ਪ੍ਰਬੰਧਕ ਲਗਾਇਆ ਗਿਆ ਹੈ | ਇਸ ਸਬੰਧੀ ਜਦੋਂ ਪ੍ਰਬੰਧਕ ਪੰਚਾਇਤ ਸਕੱਤਰ ਦਲਬੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਬਟਾਲਾ ਵਲੋਂ ਗ੍ਰਾਂਟ ਐਲਾਨੀ ਗਈ ਹੈ ਅਤੇ ਜਦ ਪੈਸੇ ਖਾਤੇ ਵਿਚ ਆ ਜਾਣਗੇ ਤਾਂ ਗਲੀ ਦਾ ਪੱਧਰ ਉੱਚਾ ਕਰਕੇ ਇਸ ਗੰਦੇ ਪਾਣੀ ਦਾ ਨਿਕਾਸ ਕਰਵਾ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ 'ਚ ਨਾਇਬ ਤਹਿਸਲੀਦਾਰ ਨਾ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ ਅਗਲੀ ਖ਼ਬਰ ਕੌਮੀ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਘੱਲੂਘਾਰਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ <br/>
Ad Position 24