17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਪ੍ਰਸ਼ਨੋਤਰੀ ਤੇ ਗੀਤ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 16-05-2026
ਵਡਾਲਾ ਗ੍ਰੰਥੀਆਂ, 15 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਜਨਰਲ ਗਿਆਨ ਵਿਚ ਵਾਧਾ ਕਰਨ ਤੇ ਉਨ੍ਹਾਂ ਨੂੰ ਭਵਿੱਖ ਦੀਆਂ ਮੁਕਾਬਲੇਬਾਜ਼ੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮੰਤਵ ਨਾਲ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਪ੍ਰਸ਼ਨੋਤਰੀ ਤੇ ਗੀਤ ਮੁਕਾਬਲੇ ਕਰਵਾਏ ਗਏ | ਸਕੂਲ ਦੇ ਮੁੱਖ ਅਧਿਆਪਕ ਗੁਰਮੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਅਧਿਆਪਕ ਹਰਪਾਲ ਸਿੰਘ, ਮਨਵੀਨ ਕੌਰ, ਪਲਵਿੰਦਰ ਕੌਰ ਅਤੇ ਰੋਮਿਕਾ ਦੀ ਦੇਖ-ਰੇਖ ਹੇਠ ਚਾਰ ਹਾਊਸਾਂ ਵਿਚਾਲੇ ਹੋਏ ਰੌਚਿਕ ਅਤੇ ਗਿਆਨਵਰਧਕ ਕੁਇਜ਼ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਇਤਿਹਾਸ, ਵਿਗਿਆਨ, ਚਲੰਤ ਮਾਮਲਿਆਂ, ਸਾਹਿਤ ਅਤੇ ਆਮ ਜਾਣਕਾਰੀ ਨਾਲ ਸੰਬੰਧਿਤ ਸਵਾਲਾਂ ਦੇ ਬੇਹਤਰੀਨ ਜਵਾਬ ਦੇ ਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਕੁਇਜ਼ ਮੁਕਾਬਲੇ ਵਿਚ ਰੈੱਡ ਹਾਊਸ ਦੀਆਂ ਵਿਦਿਆਰਥਣਾਂ ਸ਼ਰਨ, ਪਲਕ ਤੇ ਰੌਸ਼ਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਗੀਤ ਮੁਕਾਬਲੇ 'ਚ ਯੈਲੋ ਹਾਊਸ ਦੇ ਪ੍ਰਭਜੋਤ ਤੇ ਲਕਸ਼ਮੀ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਭ ਦਾ ਮਨ ਮੋਹ ਲਿਆ ਤੇ ਜੇਤੂ ਰਹੇ | ਸਕੂਲ ਮੁੱਖ ਅਧਿਆਪਕ ਗੁਰਮੀਤ ਸਿੰਘ ਸਟਾਫ਼ ਦੇ ਨਾਲ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਅੰਦਰ ਲੁਕੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮਵਿਸ਼ਵਾਸ, ਮੁਕਾਬਲੇ ਦੀ ਭਾਵਨਾ ਅਤੇ ਮੰਚ 'ਤੇ ਆਪਣੀ ਗੱਲ ਪੇਸ਼ ਕਰਨ ਦੀ ਸਮਰੱਥਾ ਵੀ ਪੈਦਾ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਵਲੋਂ ਅੰਤਰਰਾਸ਼ਟਰੀ ਸਰਹੱਦ 'ਤੇ ਅਰਦਾਸ ਅਗਲੀ ਖ਼ਬਰ ਸਿਹਤ ਮਹਿਕਮੇ ਵਲੋਂ ਡੇਂਗੂ ਤੋਂ ਬਚਣ ਲਈ ਸਕੂਲ 'ਚ ਡਰਾਈ ਡੇਅ ਮਨਾਇਆ
Ad Position 24