17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਵਲੋਂ ਅੰਤਰਰਾਸ਼ਟਰੀ ਸਰਹੱਦ 'ਤੇ ਅਰਦਾਸ

Ad Position 21
No active advertisement
ਅਜੀਤ ਡੈਸਕ 16-05-2026
ਡੇਰਾ ਬਾਬਾ ਨਾਨਕ, 15 ਮਈ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਵਾਸਤੇ ਅੱਜ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬਣੇ ਦਰਸ਼ਨ ਸਥੱਲ 'ਤੇ ਖਲੋ ਕੇ ਅਰਦਾਸ ਕੀਤੀ ਗਈ | ਇਸ ਮੌਕੇ ਸੁਰਿੰਦਰਪਾਲ ਸਿੰਘ ਤਾਲਬਪੁਰ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੀਆਂ ਸੰਗਤਾਂ ਵਲੋਂ ਪਹਿਲਾਂ ਅੰਤਰਰਾਸ਼ਟਰੀ ਸਰਹੱਦ ਨੇੜੇ ਬਣੇ ਗੁਰਦੁਆਰਾ ਬਾਬਾ ਸਿੱਧ ਸੰਹੁ ਵਿਖੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰ ਸਮੇਤ ਵੱਖ-ਵੱਖ ਆਗੂਆਂ ਵਲੋਂ ਭਾਰਤ-ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਕਿ ਇਸ ਬੰਦ ਪਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣ | ਉਨ੍ਹਾਂ ਕਿਹਾ ਕਿ ਇਸ ਲਾਂਘੇ ਨਾਲ ਜਿੱਥੇ ਦੋਵਾਂ ਦੇਸ਼ਾਂ ਦੀ ਆਪਸੀ ਦੁਸ਼ਮਣੀ ਵਾਲੀ ਕੁੜੱਤਣ ਦੂਰ ਹੋਵੇਗੀ, ਉਥੇ ਦੋਵਾਂ ਦੇਸ਼ਾਂ ਅੰਦਰ ਆਪਸੀ ਭਾਈਚਾਰਕ ਸਾਂਝ ਵੀ ਵਧੇਗੀ ਤੇ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਚਿਰਾਂ ਤੋਂ ਵਿਛੜੇ ਇਸ ਗੁਰਧਾਮ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣਗੀਆਂ | ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਖੋਲਣ ਵਾਸਤੇ ਸਾਡੀ ਇਹ ਅਰਦਾਸ ਹਰ ਮਹੀਨੇ ਦੀ 15 ਤਰੀਕ ਨੂੰ ਲਗਾਤਾਰ ਜਾਰੀ ਰਹੇਗੀ | ਇਸ ਮੌਕੇ ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਡਾ. ਦਰਸ਼ਨ ਸਿੰਘ ਗੁੱਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ, ਮਨਜੋਤ ਸਿੰਘ ਪੁਰੇਵਾਲ, ਭਾਈ ਸੁੱਚਾ ਸਿੰਘ, ਭਾਈ ਮੰਗਲ ਸਿੰਘ ਮਾਛੀਵਾਲਾ, ਭਾਈ ਪ੍ਰਗਟ ਸਿੰਘ, ਭਾਈ ਗੁਰਪ੍ਰੀਤ ਸਿੰਘ ਸ਼ਾਹ, ਭਾਈ ਕੁਲਵਿੰਦਰ ਸਿੰਘ ਕੋਟ ਰਜਾਦਾ, ਭਾਈ ਲਖਬੀਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਨਰਿੰਦਰ ਸਿੰਘ ਨਾਸਰ, ਸਰਤਾਜਪ੍ਰੀਤ ਸਿੰਘ ਭੰਗੂ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਏ.ਪੀ. ਪਾਣੀ ਵਾਲੀ ਟੈਂਕੀ 'ਚ ਕੁਰਸੀਆਂ ਲਗਾਉਣ 'ਤੇ ਸਰਪੰਚ ਮੱਲ੍ਹੀ ਸਮੇਤ ਪੰਚਾਇਤ ਦਾ ਧੰਨਵਾਦ <br/> ਅਗਲੀ ਖ਼ਬਰ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਪ੍ਰਸ਼ਨੋਤਰੀ ਤੇ ਗੀਤ ਮੁਕਾਬਲੇ ਕਰਵਾਏ
Ad Position 24