17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ 10ਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਾਬਲੇ-ਤਾਰੀਫ਼ : ਡੀ.ਈ.ਓ. ਪਰਮਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 16-05-2026
ਵਡਾਲਾ ਗ੍ਰੰਥੀਆਂ, 15 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)–ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਕੀਤੇ ਜਾ ਰਹੇ ਸੁਧਾਰਾਂ ਦਾ ਹੀ ਨਤੀਜਾ ਹੈ ਕਿ ਇਸ ਵਾਰ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਨਵੀਆਂ ਮਿਸਾਲਾਂ ਕਾਇਮ ਕੀਤੀਆਂ ਹਨ | ਇਸ ਕਾਮਯਾਬੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਖ਼ਾਸ ਕਰ ਕੇ ਅਧਿਆਪਕ ਵਧਾਈ ਦੇ ਪਾਤਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਪਰਮਜੀਤ ਕੌਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਮੁਕਤਪ੍ਰੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਨਵਨੀਤ ਕੌਰ ਨੂੰ ਸਨਮਾਨਿਤ ਕਰਨ ਉਪਰੰਤ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਉਪਲੱਬਧੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ, ਜੋ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇੰਝ ਹੀ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਰਾਮ ਲਾਲ ਅਤੇ ਸਮੂਹ ਸਟਾਫ਼ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਡੀ.ਆਰ.ਪੀ. ਅਸ਼ੋਕ ਕੁਮਾਰ, ਮੈਡਮ ਅਨੂ ਅਰੁਣ, ਬੀ.ਆਰ.ਪੀ. ਰਜਿੰਦਰ ਸਿੰਘ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਸੀਨੀ.ਸੈਕੰ.ਸਕੂਲ ਗਾਹਲੜੀ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਵੇਦ ਕੌਰ ਆਰਿਆ ਗਰਲਜ਼ ਸਕੂਲ ਕਾਦੀਆਂ ਦੀ ਬਾਰਵੀਂ ਦਾ ਨਤੀਜਾ ਸ਼ਾਨਦਾਰ
Ad Position 24