16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੇਂਟ ਸੋਲਜ਼ਰ ਮਾਡਰਨ ਸਕੂਲ ਬਟਾਲਾ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬਟਾਲਾ, 15 ਮਈ (ਹਰਦੇਵ ਸਿੰਘ ਸੰਧੂ)-ਸੈਂਟਰਲ ਬੋਰਡ ਆਫ ਸੈਕੰਡਰੀ ਐਜ਼ੂਕੇਸ਼ਨ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸੇਂਟ ਸੇਲਜ਼ਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਮੈਡੀਕਲ 'ਚ ਸਰਗੁਨ ਕੌਰ ਨੇ 92 ਫੀਸਦੀ ਅੰਕ, ਗੁਰਲੀਨ ਕੌਰ ਨੇ 91.2 ਫੀਸਦੀ, ਹਰਲੀਨ ਕੌਰ ਨੇ 86 ਫੀਸਦੀ ਅੰਕ ਪ੍ਰਾਪਤ ਕੀਤੇ | ਨਾਨ-ਮੈਡੀਕਲ 'ਚ ਮਹਿਕ ਨੇ 91.2 ਫੀਸਦੀ ਅੰਕਾਂ ਨਾਲ ਪਹਿਲਾ, ਸੋਨਮਪ੍ਰੀਤ ਕੌਰ ਨੇ 86 ਫੀਸਦੀ ਅੰਕਾਂ ਨਾਲ ਦੂਜਾ, ਜਗਜੀਤ ਸਿੰਘ ਨੇ 85.4 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕਾਮਰਸ ਵਿਚ ਕੋਮਲ ਨੇ 82 ਫੀਸਦੀ ਅੰਕਾਂ ਨਾਲ ਪਹਿਲਾ, ਸ਼ੈਲੀ ਨੇ 76 ਫੀਸਦੀ ਨਾਲ ਦੂਸਰਾ ਤੇ ਸੁਮਿਤਪ੍ਰੀਤ ਕੌਰ ਨੇ 74 ਫੀਸਦੀ ਹਾਸਲ ਕੀਤੇ | ਪਿ੍ੰਸੀਪਲ ਮੀਨੂੰ ਸ਼ਰਮਾ ਨੇ ਕਿਹਾ ਕਿ ਸਕੂਲ ਆਪਣੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦਾ ਹੈ ਤੇ ਵਧਾਈ ਦਿੰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਮਹਾਂ ਵਿਦਿਆਲਿਆ ਦੀ ਐੱਮ.ਐੱਸ.ਸੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 'ਵਰਸਿਟੀ ਕਾਲਜ ਦੇ ਵਿਦਿਆਰਥੀਆਂ ਵਲੋਂ ਬੀ. ਐੱਸ. ਸੀ. ਫੈਸ਼ਨ ਡਿਜਾਇਨਿੰਗ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ
Ad Position 24