16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਿੰਦੂ ਕੰਨਿਆ ਮਹਾਂ ਵਿਦਿਆਲਿਆ ਦੀ ਐੱਮ.ਐੱਸ.ਸੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਧਾਰੀਵਾਲ, 15 ਮਈ (ਸਵਰਨ ਸਿੰਘ)-ਹਿੰਦੂ ਕੰਨਿਆ ਮਹਾਂ ਵਿਦਿਆਲਿਆ ਧਾਰੀਵਾਲ ਵਿਖੇ ਐੱਮ.ਐੱਸ.ਸੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐੱਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ਼ ਕੋਹਲੀ ਅਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਦਸੰਬਰ 2025 ਦੀਆਂ ਪ੍ਰੀਖਿਆਵਾਂ ਵਿਚੋਂ ਐੱਮ.ਐੱਸ.ਸੀ. ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰਦੇ ਹੋਏ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ | ਵਿਦਿਆਰਥਣ ਪਰਮਜੋਤ ਕੌਰ ਨੇ 8.0 ਅੰਕ ਪ੍ਰਾਪਤ ਕਰ ਕੇ ਪਹਿਲਾ, ਸਾਲੂ ਦੇਵੀ ਨੇ 7.82 ਅੰਕ ਪ੍ਰਾਪਤ ਕਰ ਕੇ ਦੂਸਰਾ ਅਤੇ ਪ੍ਰੀਆ ਨੇ 7.64 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕਾਂ ਅਤੇ ਪਿ੍ੰਸੀਪਲ ਡਾਕਟਰ ਰਜਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ 'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਅੱਖਾਂ ਦਾ ਮੁਫ਼ਤ ਕੈਂਪ ਅਗਲੀ ਖ਼ਬਰ ਸੇਂਟ ਸੋਲਜ਼ਰ ਮਾਡਰਨ ਸਕੂਲ ਬਟਾਲਾ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24