16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਅੱਖਾਂ ਦਾ ਮੁਫ਼ਤ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਡੇਰਾ ਬਾਬਾ ਨਾਨਕ, 15 ਮਈ (ਵਿਜੇ ਸ਼ਰਮਾ)-'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਸਰਹੱਦੀ ਖੇਤਰ ਦੇ ਪਿੰਡਾਂ 'ਚ ਲਗਾਏ ਜਾ ਰਹੇ ਮੁਫ਼ਤ ਅੱਖਾਂ ਦੇ ਕੈਂਪਾਂ ਦੀ ਲੜੀ ਤਹਿਤ ਪਿੰਡ ਮਲੂਕਵਾਲੀ ਵਿਖੇ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਦੇ ਪ੍ਰਬੰਧਾਂ ਹੇਠ ਅੱਖਾਂ ਦਾ ਕੈਂਪ ਲਗਾਇਆ ਗਿਆ | ਕੈਂਪ ਸਬੰਧੀ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ-ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਨਰਿੰਦਰ ਕੁਮਾਰ ਵਲੋਂ 117 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੇ ਜਾਣ ਉਪਰੰਤ ਮਿਸ਼ਨ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਕੀਤੀ ਗਈ | ਜ਼ਿਕਰਯੋਗ ਹੈ ਕਿ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਹਰ ਮਹੀਨੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲੜੀਵਾਰ 2 ਕੈਂਪ ਲਗਾਏ ਜਾਂਦੇ ਹਨ, ਜਿਸ ਦੌਰਾਨ ਜਿੱਥੇ ਮਰੀਜ਼ਾਂ ਦੀ ਆਧੁਨਿਕ ਮਸ਼ੀਨਾਂ ਨਾਲ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ, ਉਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਤੋਂ ਇਲਾਵਾ ਅੱਖਾਂ ਦੇ ਰੱਖ ਰਖਾਵ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਸੁਖਵਿੰਦਰ ਸਿੰਘ, ਬਾਬਾ ਸੁਰਿੰਦਰ ਸਿੰਘ, ਸੁੱਚਾ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਡਾ. ਸਰਦੂਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਂ ਵਿਦਿਆਲਿਆ ਦੀ ਐੱਮ.ਐੱਸ.ਸੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24