16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਫਾਰਮ ਸਲਾਹਕਾਰ ਸੇਵਾ ਕੇਂਦਰ ਗੁਰਦਾਸਪੁਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਗੁਰਦਾਸਪੁਰ/ਬਹਿਰਾਮਪੁਰ, 15 ਮਈ (ਚੱਕਰਾਜਾ/ਪ੍ਰੋ: ਬਲਬੀਰ ਸਿੰਘ ਕੋਲਾ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੱਖਣ ਸਿੰਘ ਭੁੱਲਰ ਦੇ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜ਼ੀਹ ਦੇਣ ਲਈ ਪਿੰਡ ਝਬਕਰਾ ਵਿਖੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਾ: ਨਰਿੰਦਰਦੀਪ ਸਿੰਘ ਜ਼ਿਲ੍ਹਾ ਪਸਾਰ ਮਾਹਿਰ ਨੇ ਕਿਸਾਨ ਵੀਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਕਿਸਾਨ ਵੀਰ ਸਹਾਇਕ ਧੰਦੇ ਅਪਣਾ ਕੇ ਜੀਵਨ 'ਚ ਖ਼ੁਸ਼ਹਾਲੀ ਲਿਆ ਸਕਦੇ ਹਨ | ਡਾ: ਆਰ.ਐਸ ਬੱਲ (ਸੀਨੀਅਰ ਪਸਾਰ ਵਿਗਿਆਨੀ ਪੌਦਾ ਰੋਗ) ਨੇ ਝੋਨੇ ਦੀ ਬੀਜ ਸੋਧ ਤੇ ਬਾਉਣੇ ਵਾਇਰਸ ਬਾਰੇ ਦੱਸਿਆ | ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਨਰਸਰੀ ਦਾ ਸਰਵੇਖਣ ਕਰਦੇ ਰਹਿਣ ਤੇ ਧਿਆਨ ਰੱਖਣ ਕਿ ਚਿੱਟੀ ਪਿੱਠ ਵਾਲਾ ਟਿੱਡਾ ਦਿਖੇ ਤਾਂ ਯੂਨੀਵਰਸਿਟੀ ਦੁਆਰਾ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕਾਂ ਦੀ ਸਪਰੇ ਕੀਤੀ ਜਾਵੇ | ਇਸ ਦੌਰਾਨ ਡਾ: ਸਰਵਪ੍ਰੀਆ ਸਿੰਘ ਜ਼ਿਲ੍ਹਾ ਪਸਾਰ ਵਿਗਿਆਨੀ (ਫਲ ਵਿਗਿਆਨ) ਨੇ ਕਿਸਾਨ ਵੀਰਾਂ ਨੂੰ ਘਰੇਲੂ ਬਗੀਚੀ ਤੇ ਫਲਾਂ ਤੇ ਬਗੀਚੀ 'ਚ ਆਉਣ ਵਾਲੀਆਂ ਸਮੱਸਿਆ ਬਾਰੇ ਜਾਣੂ ਕਰਵਾਇਆ | ਆਖ਼ਰ ਵਿਚ ਕਿਸਾਨ ਵੀਰਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਮੰਗਾਂ ਮੰਨ ਕੇ ਸਫ਼ਾਈ ਕਰਮਚਾਰੀਆਂ ਨੰੂ ਫ਼ੌਰੀ ਪੱਕੇ ਕਰੇ ਸਰਕਾਰ-ਚਾਵਲਾ
Ad Position 24