16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ, ਐਮ.ਡੀ ਰਿਸ਼ਬਦੀਪ ਸਿੰਘ ਸੰਧੂ, ਪਿ੍ੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਹਿੱਸਾ ਲਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਤੇ ਵਿਦਿਆਰਥੀਆਂ ਦੀ ਚੰਗੀ ਸਿੱਖਿਆ ਤੇ ਉੱਜਵਲ ਭਵਿੱਖ ਦੀ ਅਰਦਾਸ ਕੀਤੀ ਗਈ | ਇਸ ਮੌਕੇ ਕੜਾਅ ਪ੍ਰਸ਼ਾਦ ਵੀ ਵੰਡਿਆ ਗਿਆ | ਮੈਡਮ ਰਾਜਦੀਪ ਦੀ ਦੇਖਰੇਖ ਹੇਠ ਕਰਵਾਏ ਸਮਾਗਮ ਦੌਰਾਨ ਐਮ.ਡੀ ਰਿਸ਼ਬਦੀਪ ਸਿੰਘ ਸੰਧੂ ਨੇ ਕਿਹਾ ਕਿ ਕਾਲਜ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੰੂ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੰੂ ਚੰਗੇ ਇਨਸਾਨ ਤੇ ਜਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ | ਉਨ੍ਹਾਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨੰੂ ਮਿਹਨਤ ਨਾਲ ਆਪਣੇ ਟੀਚਿਆਂ ਨੰੂ ਹਾਸਲ ਕਰਨ ਤੇ ਕਾਲਜ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਪੁਲ ਤਿੱਬੜੀ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਫਾਰਮ ਸਲਾਹਕਾਰ ਸੇਵਾ ਕੇਂਦਰ ਗੁਰਦਾਸਪੁਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ
Ad Position 24