16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਨੈਸ਼ਨਲ ਬੈਂਕ ਪੁਲ ਤਿੱਬੜੀ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਇਲਾਕੇ ਅੰਦਰ ਚੋਰੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਜਿਸ ਕਾਰਨ ਜਨਤਾ ਚੋਰਾਂ ਹੱਥੋਂ ਕਾਫੀ ਦੁਖੀ ਹੈ | ਇਸ ਸਬੰਧੀ ਠੇਕੇਦਾਰ ਹਰਜੀਤ ਸਿੰਘ ਵਾਸੀ ਨਵਾਂ ਸ਼ਾਲਾ ਨੇ ਦੱਸਿਆ ਕਿ ਉਹ ਦੁਪਹਿਰ ਡੇਢ ਵਜੇ ਦੇ ਕਰੀਬ ਬੈਂਕ 'ਚ ਆਪਣੀ ਪਾਸਬੁੱਕ 'ਤੇ ਐਂਟਰੀ ਕਰਵਾਉਣ ਲਈ ਮੋਟਰਸਾਈਕਲ ਨੰਬਰ ਪੀ.ਬੀ.06. ਬੀ.ਡਬਲਯੂ.8162 'ਤੇ ਗਿਆ ਸੀ ਤੇ ਮੋਟਰਸਾਈਕਲ ਬੈਂਕ ਦੇ ਬਾਹਰ ਖੜ੍ਹਾ ਕਰਕੇ ਕੁਝ ਹੀ ਸਮਾਂ ਬਾਅਦ ਬਾਹਰ ਆਇਆ ਤਾਂ ਦੇਖਿਆ ਕਿ ਉਸ ਦਾ ਮੋਟਰਸਾਈਕਲ ਗ਼ਾਇਬ ਸੀ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਉਸ ਦਾ ਮੋਟਰਸਾਈਕਲ ਚੋਰੀ ਹੋਇਆ ਸੀ ਜੋ ਬਾਅਦ 'ਚ ਗੁਰਦਾਸਪੁਰ ਪੁਲਿਸ ਨੇ ਲੱਭ ਲਿਆ ਸੀ | ਪਰ ਪੁਲਿਸ ਚੋਰ ਨੂੰ ਨਹੀਂ ਫੜ ਸਕੀ | ਉਨ੍ਹਾਂ ਦੱਸਿਆ ਕਿ ਸ਼ਹਿਰੀ ਤੇ ਪੇਂਡੂ ਖੇਤਰ ਅੰਦਰ ਨਿੱਤ ਮੋਟਰਸਾਈਕਲ ਚੋਰੀ ਹੋਣ ਨਾਲ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਚੋਰੀ ਦੀਆਂ ਘਟਨਾਵਾਂ ਨੰੂ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ | ਜਦੋਂ ਇਸ ਸਬੰਧੀ ਥਾਣਾ ਮੁਖੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਨੇੜੇ ਲੱਗੇ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤੇ ਚੋਰਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਪੁਲਿਸ ਦੀ ਚੌਕਸੀ ਵਧਾ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਦੀ ਜਲੰਧਰ ਕਨਵੈੱਨਸ਼ਨ 'ਚ ਬਿਜਲੀ ਕਾਮੇ ਤੇ ਪੈਨਸ਼ਨਰ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ-ਉਦੀਪੁਰ ਅਗਲੀ ਖ਼ਬਰ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ
Ad Position 24