16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੱਲ੍ਹ ਦੀ ਜਲੰਧਰ ਕਨਵੈੱਨਸ਼ਨ 'ਚ ਬਿਜਲੀ ਕਾਮੇ ਤੇ ਪੈਨਸ਼ਨਰ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ-ਉਦੀਪੁਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕਰਨ ਲਈ 17 ਮਈ ਨੰੂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈੱਨਸ਼ਨ ਕੀਤੀ ਜਾ ਰਹੀ ਹੈ | ਜਿਸ 'ਚ ਪੰਜਾਬ ਭਰ ਤੋਂ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਇਸ ਸਬੰਧੀ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦੇ ਆਗੂ ਕਾਮਰੇਡ ਬਲਵਿੰਦਰ ਉਦੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਨੰੂ ਹੱਲ ਕਰਨ 'ਚ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਵਾਅਦੇ ਤੋਂ ਸਰਕਾਰ ਮੁੱਕਰ ਗਈ ਹੈ ਤੇ ਪੰਜ ਦਹਾਕਿਆਂ ਤੋਂ ਕੇਂਦਰੀ ਪੈਟਰਨ 'ਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੰੂ ਮਿਲਦਾ ਮਹਿੰਗਾਈ ਭੱਤਾ ਬੰਦ ਕਰਕੇ ਸਰਕਾਰ ਨੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਹੋਰ ਤੇ ਹੋਰ ਅਦਾਲਤਾਂ ਵਲੋਂ ਦਿੱਤੇ ਫੈਸਲੇ ਲਾਗੂ ਕਰਨ ਦੀ ਬਜਾਏ ਸਰਕਾਰ ਅਦਾਲਤਾਂ 'ਚ ਚੁਨੌਤੀਆਂ ਦੇ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ, ਜਿਸ ਦਾ ਖ਼ਮਿਆਜ਼ਾ ਸਰਕਾਰ ਨੰੂ 2027 ਦੀਆਂ ਚੋਣਾਂ 'ਚ ਭੁਗਤਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਅਲਟਰਾ ਟੈਕ ਸੀਮੈਂਟ ਨੇ ਵਿਸ਼ੇਸ਼ ਕੂਪਨ ਸਕੀਮ ਤਹਿਤ ਖਪਤਕਾਰਾਂ ਨੰੂ ਵੰਡੇ ਇਨਾਮ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਪੁਲ ਤਿੱਬੜੀ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ
Ad Position 24