16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਧੋਪੁਰ, 15 ਮਈ (ਮਹਿਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਰਾਣੀਪੁਰ ਛੋਟਾ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਪ੍ਰਾਪਤੀ ਨੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਫੈਲਾ ਦਿੱਤੀ ਹੈ | ਇਸ ਸਬੰਧੀ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕਲਮੀਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਪ੍ਰੀਤ ਕੌਰ ਨੇ 89.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਮਨਪ੍ਰੀਤ ਕੌਰ ਨੇ 88.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਤੇ ਅੰਜਲੀ ਨੇ 86 ਫੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਤੇ ਪਿ੍ੰਸੀਪਲ ਆਰ.ਕੇ. ਬੈਂਸ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਮਾਰਗ ਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਕਾਰਨ ਸੰਭਵ ਹੋਇਆ ਹੈ | ਸਕੂਲ ਦੇ ਸਾਰੇ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੀ ਸਫਲਤਾ 'ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਨਸ਼ੇ ਦੀ ਲਤ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੀਤਾ ਮਾਮਲਾ ਦਰਜ ਅਗਲੀ ਖ਼ਬਰ ਪਠਾਨਕੋਟ ਨਗਰ ਨਿਗਮ ਚੋਣਾਂ-ਨਾਮਜ਼ਦਗੀਆਂ ਸ਼ੁਰੂ
Ad Position 24