16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐਸ.ਐਮ.ਡੀ.ਆਰ.ਐਸ.ਡੀ. ਸਕੂਲ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਪਠਾਨਕੋਟ, 15 ਮਈ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨੇ 12ਵੀਂ ਜਮਾਤ ਦੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਫੈਕਲਟੀਆਂ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਾਇੰਸ ਸਟਰੀਮ ਵਿਚ ਵੇਦਾਂਤ ਜੈਨ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਪ੍ਰਨੀਤ ਤੇ ਵੀ. ਮੁਗੁੰਡਨ ਨੇ 87 ਫੀਸਦੀ ਅੰਕ ਪ੍ਰਾਪਤ ਕੀਤੇ, ਜਦੋਂ ਕਿ ਸੌਰਵ ਨੇ 83 ਫੀਸਦੀ ਅੰਕ ਪ੍ਰਾਪਤ ਕੀਤੇ | ਸਵਯਮ ਨੇ ਕਾਮਰਸ ਸਟਰੀਮ 'ਚ 92 ਫੀਸਦੀ ਅੰਕ ਪ੍ਰਾਪਤ ਕਰਕੇ ਟਾਪ ਕੀਤਾ | ਦਿਵਾਂਸ਼ੂ ਨੇ 83 ਫੀਸਦੀ ਅੰਕ ਪ੍ਰਾਪਤ ਕੀਤੇ ਤੇ ਕਿ੍ਤਿਕਾ ਤੇ ਸੁਕੂਨ ਨੇ 81 ਫੀਸਦੀ ਅੰਕ ਪ੍ਰਾਪਤ ਕੀਤੇ | ਆਰਟਸ ਸਟਰੀਮ 'ਚ ਸਮਰੀਤ ਨੇ 80 ਫੀਸਦੀ, ਧਨੰਧਾ ਨੇ 76 ਫੀਸਦੀ ਤੇ ਰਜਨੀ ਨੇ 73 ਫੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੀ ਇਕ ਵਿਸ਼ੇਸ਼ ਪ੍ਰਾਪਤੀ ਇਹ ਸੀ ਕਿ ਬਹੁਤ ਸਾਰੇ ਵਿਦਿਆਰਥੀਆਂ ਨੇ ਪੇਂਟਿੰਗ ਵਿਸ਼ੇ 'ਚ 100 ਫੀਸਦੀ ਅੰਕ ਪ੍ਰਾਪਤ ਕੀਤੇ, ਜਦੋਂ ਕਿ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਅੰਗਰੇਜ਼ੀ ਵਿਸ਼ੇ 'ਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ , ਐਮ.ਡੀ. ਕਮਲ ਚੌਧਰੀ ਅਤੇ ਪਿ੍ੰਸੀਪਲ ਰੇਣੂਕਾ ਕਟੋਚ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕੀਤੀ ਤੇ ਸਾਰੇ ਸਫਲ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਨਸ਼ੇ ਦੀ ਲਤ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੀਤਾ ਮਾਮਲਾ ਦਰਜ
Ad Position 24