16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਪਠਾਨਕੋਟ, 15 ਮਈ (ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਸੇਵਾ ਮੁਕਤ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕੋਰਟਾਂ ਦੇ ਮੁਕੱਦਮੇ ਛੱਡ ਕੇ ਮੁਲਾਜ਼ਮਾਂ ਦਾ ਬਕਾਇਆ ਡੀ.ਏ. ਤੁਰੰਤ ਦੇਵੇ ਤੇ ਪੈਨਸ਼ਨਰਾਂ ਨੂੰ ਖ਼ਰਾਬ ਨਾ ਕੀਤਾ ਜਾਵੇ | ਉਨ੍ਹਾਂ ਵਲੋਂ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਤਾਨਾਸ਼ਾਹੀ ਦੀ ਨਿੰਦਾ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਨਗਰ ਨਿਗਮ ਦੀਆਂ ਹੋ ਰਹੀਆਂ ਚੋਣਾਂ ਬਾਰੇ ਵੀ ਮੀਟਿੰਗ 'ਚ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਵਿਜੇ ਕੁਮਾਰ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਧੋਬੜਾ, ਜਨਕ ਰਾਜ ਡੀ.ਐਸ.ਪੀ., ਰਾਜ ਕੁਮਾਰ, ਪ੍ਰੇਮਜੀਤ, ਮਹੇਸ਼ ਕੁਮਾਰ, ਵਿਜੇ ਕੁਮਾਰ, ਰਾਜ ਕੁਮਾਰ, ਹਜ਼ੂਰਾ ਸਿੰਘ, ਭੀਮ ਸੈਨ, ਸੁਰਿੰਦਰ ਕੁਮਾਰ, ਬਲਦੇਵ ਰਾਜ, ਨਰੇਸ਼ ਮਹਾਜਨ, ਸੁਰਿੰਦਰ ਕੁਮਾਰ ਅਤੇ ਗੁਰਮੇਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤ 21, 22, 23 ਅਗਸਤ ਨੂੰ ਲਗਾਈ ਜਾਵੇਗੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ
Ad Position 24