16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਕੌਰ ਦਾ ਜੱਦੀ ਪਿੰਡ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਤਾਰਾਗੜ੍ਹ, 15 ਮਈ (ਸੋਹਨ ਲਾਲ)-ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਕੌਰ ਦਾ ਆਪਣੇ ਜੱਦੀ ਪਿੰਡ ਤਾਰਾਗੜ੍ਹ ਪਹੁੰਚਣ 'ਤੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ | ਪਿੰਡ ਪਹੁੰਚਣ 'ਤੇ ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਤੀ ਨਰੇਸ਼ ਕੁਮਾਰ ਪੰਜਾਬ ਸਟੇਟ ਜਨਰਲ ਸਕੱਤਰ ਮਾਝਾ ਜ਼ੋਨ ਨੇ ਆਪਣੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਬਾਬਾ ਸੰਖਾਲ ਨਾਥ ਜੀ ਦੇ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਕੌਰ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਉਨ੍ਹਾਂ ਨੂੰ ਜੋ ਮਾਣ ਬਖ਼ਸ਼ਿਆ ਹੈ, ਉਸ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦੀ ਹਾਂ ਅਤੇ ਵਾਅਦਾ ਕਰਦੀ ਹਾਂ ਕੀ ਪਾਰਟੀ ਨੇ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ, ਉਸ 'ਤੇ ਮੈਂ ਤਨ ਮਨ ਧਨ ਨਾਲ ਕੰਮ ਕਰਾਂਗੀ ਅਤੇ ਮੇਰੇ ਦਰਵਾਜ਼ੇ 24 ਘੰਟੇ ਇਲਾਕੇ ਦੇ ਹਰੇਕ ਨਾਗਰਿਕ ਲਈ ਖੁੱਲੇ੍ਹ ਰਹਿਣਗੇ | ਇਸ ਮੌਕੇ ਪੰਜਾਬ ਸਟੇਟ ਜਨਰਲ ਸਕੱਤਰ ਮਾਝਾ ਜ਼ੋਨ ਨਰੇਸ਼ ਸੈਣੀ ਨੇ ਦੱਸਿਆ ਕਿ ਮੈਂ ਤੇ ਮੇਰੇ ਪਰਿਵਾਰ ਨੂੰ ਜੋ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਨੇ ਮਾਣ ਬਖ਼ਸ਼ਿਆ ਹੈ, ਉਸ 'ਤੇ ਮੈਂ ਅਤੇ ਮੇਰਾ ਪਰਿਵਾਰ ਖਰਾ ਉੱਤਰਾਂਗੇ ਤੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਬਿਨਾਂ ਕਿਸੇ ਭੇਦਭਾਵ ਹੱਲ ਕਰਨ ਲਈ ਹਰ ਸਮੇਂ ਤਿਆਰ ਬਰ ਤਿਆਰ ਰਹਾਂਗੇ | ਇਸ ਮੌਕੇ ਪਿੰਡ ਦੀ ਸਰਪੰਚ ਰੋਜ਼ੀ ਸੈਣੀ ਨੇ ਵੀ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਕੌਰ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਮਾਜ ਸੇਵੀ ਰਾਜੇਸ਼ ਕੁਮਾਰ ਕੁੱਦਾ, ਮਾਸਟਰ ਕੁਲਦੀਪ ਰਾਜ ਸੈਣੀ, ਰਾਜ ਰਾਣੀ, ਜੋਗਿੰਦਰ ਸਿੰਘ, ਸੋਹਨ ਸਿੰਘ ਫ਼ੌਜੀ, ਸਤੀਸ਼ ਕੁਮਾਰ ਬਿੱਟੂ, ਪੰਚ ਰੀਤੂ ਸੈਣੀ, ਪ੍ਰਭਾਤ ਸਿੰਘ, ਪੰਚ ਵੰਦਨਾ ਠਾਕੁਰ, ਪੰਚ ਸੁਨੀਲ ਕੁਮਾਰ, ਸਵਰਨ ਕੌਰ, ਸੁਦੇਸ਼ ਕੁਮਾਰੀ, ਹੋਰ ਪਾਰਟੀ ਦੇ ਵਰਕਰ, ਪਿੰਡ ਵਾਸੀ ਅਤੇ ਬਹੁਤ ਸਾਰੇ ਇਲਾਕਾ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੌਂਟੇਸਰੀ ਕੈਂਬਰਿਜ ਸਕੂਲ ਦੇ 12ਵੀਂ ਬੋਰਡ ਨਤੀਜਿਆਂ ਨੇ ਰਚਿਆ ਨਵਾਂ ਇਤਿਹਾਸ <br/> ਅਗਲੀ ਖ਼ਬਰ ਗੋਲ ਮਾਰਕਿਟ ਵਿਖੇ ਪੰਜਾਬ ਟਰੇਡਰ ਕਮਿਸ਼ਨ ਦੀ ਮੀਟਿੰਗ <br/>
Ad Position 24