18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬੀ. ਕੇ. ਯੂ.ਡਕੌਦਾ ਨੇ ਅੱਡਾ ਗਾਹਲੜੀ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 17-05-2026
ਗੁਰਦਾਸਪੁਰ, 16 ਮਈ (ਚੱਕਰਾਜਾ)-ਬੀਤੇ ਕੱਲ੍ਹ ਚੰਡੀਗੜ੍ਹ ਪੁਲਿਸ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਖ਼ਿਲਾਫ਼ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕਰਦਿਆਂ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ | ਜਿਸ ਤਹਿਤ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬੀ.ਕੇ.ਯੂ ਡਕੌਂਦਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ ਦੀ ਅਗਵਾਈ ਹੇਠ ਅੱਡਾ ਗਾਹਲੜੀ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਚੰਡੀਗੜ੍ਹ ਪੁਲਿਸ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਨੇ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਉੱਪਰ ਜ਼ੁਲਮ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਆਮ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ | ਦੂਜੇ ਪਾਸੇ ਮੋਦੀ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਲੋਕਾਂ ਉੱਪਰ ਹੋਰ ਬੋਝ ਪਾ ਦਿੱਤਾ ਹੈ, ਜਿਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਹਰੇਕ ਪਿੰਡ ਵਿਚ ਲੋਕਾਂ ਨੂੰ ਜਾਗਰੂਕ ਕਰਕੇ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ | ਇਸ ਮੌਕੇ ਮੰਗਤਾ ਸਿੰਘ ਖ਼ਜ਼ਾਨਚੀ, ਦਲਵੀਰ ਸਿੰਘ ਜ਼ਿਲ੍ਹਾ ਸਕੱਤਰ, ਬਿਸ਼ਨ ਸਿੰਘ, ਮੁਖ਼ਤਿਆਰ ਸਿੰਘ, ਕਸ਼ਮੀਰ ਸਿੰਘ, ਉੱਤਮ ਸਿੰਘ, ਡਾ: ਬਲਬੀਰ ਸਿੰਘ ਪੀਰਾਂਬਾਗ਼, ਬੌਬੀ ਹਯਾਤ ਨਗਰ, ਸਕੱਤਰ ਸਿੰਘ ਖੁੱਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀਪੂ ਹੋਲਡਰ ਐਸੋਸੀਏਸ਼ਨ ਨੇ ਮੰਗਾਂ ਸੰਬੰਧੀ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਰਾਹੀਂ ਮੁੱਖ ਮੰਤਰੀ ਨੰੂ ਭੇਜਿਆ ਮੰਗ ਪੱਤ... ਅਗਲੀ ਖ਼ਬਰ ਪ੍ਰਸਿੱਧ ਚਿੰਤਕ ਪੰਡਤ ਤਾਰਾ ਸਿੰਘ ਨਰੋਤਮ ਬਾਰੇ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਇੰਟੈਕ ਪੰਜਾਬ ਦੇ ਸਹਿਯੋਗ ਨਾਲ ਵਿਸ਼ੇਸ਼...
Ad Position 24