ਕਾਹਨੂੰਵਾਨ, 16 ਮਈ (ਨਿਸ਼ਾਨ ਸਿੰਘ ਚਾਹਲ)-ਮਾਤਾ ਗੁਜਰੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 12ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਪਹਿਲਾ, ਮਨਪ੍ਰੀਤ ਕੌਰ ਨੇ 86 ਅੰਕਾਂ ਨਾਲ ਦੂਜਾ, ਸੰਗਮਪ੍ਰੀਤ ਕੌਰ ਨੇ 85 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਮਾਤਾ ਗੁਜਰੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਸਮਾਂ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਨਕਲ ਰਹਿਤ ਪ੍ਰੀਖਿਆਵਾਂ ਰਾਹੀਂ ਨਵੇਂ ਮੁਕਾਮ ਹਾਸਲ ਕੀਤੇ | ਉਨ੍ਹਾਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਨਵੀਂਆਂ ਕਾਮਯਾਬੀਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ |