19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ਮਾਂ ਦਿਵਸ ਧੂਮ-ਧਾਮ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 17-05-2026
ਬਟਾਲਾ, 16 ਮਈ (ਸਤਿੰਦਰ ਸਿੰਘ)-ਬੀ.ਐਮ.ਐਸ.ਐਸ. ਗਰੁੱਪ ਆਫ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਮਾਂ ਦਿਵਸ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਯੋਗ ਅਗਵਾਈ ਹੇਠ ਬੜੇ ਧੂਮ-ਧਾਮ ਨਾਲ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਵਿਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਮੌਜੂਦ ਹੋ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ 'ਚ ਭਾਸ਼ਣ, ਗੀਤ, ਗਿੱਧਾ, ਗਰੁੱਪ ਗੀਤ, ਭੰਗੜਾ, ਕਵਿਤਾਵਾਂ, ਐਕਟ ਪੇਸ਼ ਕੀਤੇ | ਉਪਰੰਤ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸਾਨੂੰ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ | ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਸਾਰੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ, ਕੋਆਰਡੀਨੇਟਰ ਹਰਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮੁਫ਼ਤ ਕਰਵਾਏ ਜਾ ਰਹੇ ਸਿੱਖਿਅਤ ਕੋਰਸ-ਡਾ: ਸਤਵਿੰਦਰ <br/> ਅਗਲੀ ਖ਼ਬਰ ਕਿਸਾਨ ਕਣਕ ਦੀ ਫ਼ਸਲ ਦੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ-ਸਰਪੰਚ ਭੀਖੋਵਾਲੀ <br/>
Ad Position 24