19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 17-05-2026
ਦੀਨਾਨਗਰ, 16 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਚੰਡੀਗੜ੍ਹ ਪੁਲਿਸ ਵਲੋਂ ਬੀਤੇ ਕੱਲ੍ਹ ਕਿਸਾਨਾਂ ਉੱਪਰ ਕੀਤੇ ਤਸ਼ੱਦਦ ਦੇ ਖ਼ਿਲਾਫ਼ ਅੱਜ ਦੀਨਾਨਗਰ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਰੋਸ ਮੁਜ਼ਾਹਰੇ ਦੀ ਅਗਵਾਈ ਪੰਜਾਬ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਕੱਤੋਵਾਲ, ਕੁਲ ਹਿੰਦ ਕਿਸਾਨ ਸਭਾ ਦੇ ਧੀਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਮਹਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਗੁਰਮੀਤ ਸਿੰਘ ਮਗਰਾਲਾ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਬਲਬੀਰ ਸਿੰਘ ਮੱਲ੍ਹੀ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਸਾਬਕਾ ਸਰਪੰਚ ਸਵਰਨ ਸਿੰਘ ਸੱਮੂਚੱਕ, ਏਟਕ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਕੈਰੇ, ਬਿਜਲੀ ਬੋਰਡ ਫੈਡਰੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਉਧੀਪੁਰ, ਮੰਗਤ ਚੰਚਲ, ਹਰਭਜਨ ਸਿੰਘ, ਮੁਰਾਰੀ ਲਾਲ, ਕਸ਼ਮੀਰ ਸਿੰਘ, ਜਗਦੀਸ਼ ਸ਼ਾਦੀਪੁਰ, ਕਾਕਾ ਭਗਵਾਨਪੁਰ, ਮਜ਼ਦੂਰ ਜਥੇਬੰਦੀਆਂ ਵਲੋਂ ਦਰਸ਼ਨ ਕੁਮਾਰ, ਸ਼ਿਵ ਦੱਤ, ਸੋਹਨ ਲਾਲ, ਅਜੀਤ ਸਿੰਘ, ਕੁਲਦੀਪ ਸਿੰਘ ਘੁੱਲਾ, ਕਾਮਰੇਡ ਬੂਆ ਸਿੰਘ, ਮਹਿੰਦਰ ਸਿੰਘ, ਕਰਨੈਲ ਸਿੰਘ ਭਗਵਾਨਪੁਰ, ਨਰਿੰਦਰ ਕੁਮਾਰ, ਜੋਗਿੰਦਰਪਾਲ, ਸੁਖਦੇਵ ਰਾਜ, ਦਰਸ਼ਨ ਅਵਾਂਖਾ, ਦਰਸ਼ਨ ਸਿੰਘ ਅਤੇ ਗੁਰਚਰਨ ਸਿੰਘ ਵਾਲੀਆ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਉੱਪਰ ਜ਼ੁਲਮ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਆਮ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਲੋਕਾਂ ਉੱਪਰ ਨਾ ਸਹਿਣਯੋਗ ਬੋਝ ਪਾ ਦਿੱਤਾ ਹੈ ਅਤੇ ਇਸ ਨਾਲ ਪਹਿਲਾਂ ਹੀ ਲੋਕਾਂ ਦਾ ਲੱਕ ਤੋੜ ਰਹੀ ਮਹਿੰਗਾਈ ਦੀ ਦਰ 'ਚ ਹੋਰ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਮਨਰੇਗਾ ਯੋਜਨਾ ਨੂੰ ਵੀ ਪੰਜਾਬ 'ਚੋਂ ਖਤਮ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਨੇ ਪੈਟਰੋਲ ਡੀਜ਼ਲ ਦੀਆਂ ਵਧਾਈਆਂ ਕੀਮਤਾਂ ਵਾਪਸ ਲੈਣ ਦੀ ਮੰਗ ਕਰਦਿਆਂ ਝੋਨੇ ਦੇ ਭਾਅ 'ਚ ਕੀਤੇ ਵਾਧੇ ਨੂੰ ਨਾਕਾਫ਼ੀ ਕਰਾਰ ਦਿੱਤਾ ਅਤੇ ਝੋਨੇ ਦੇ ਭਾਅ 'ਚ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜਵਾਲਾਪੁਰ ਬੇਚਿਰਾਗ਼ ਜ਼ਮੀਨ ਦਾ ਮਾਮਲਾ ਉਲਝਿਆ ਅਗਲੀ ਖ਼ਬਰ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ 'ਤੇ ਕੱਲ੍ਹ ਨੂੰ ਬਟਾਲਾ ਵਿਖੇ ਉਪਲਬਧ <br/>
Ad Position 24