ਅਲੀਵਾਲ, 16 ਮਈ (ਸੁੱਚਾ ਸਿੰਘ ਬੁੱਲੋਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿਚ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਐੱਮ.ਡੀ. ਸ: ਗੁਰਵਿੰਦਰ ਸਿੰਘ ਪੰਨੂੰ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਇਸ ਸਫ਼ਲਤਾ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਅਨੁਸ਼ਾਸਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਪਿ੍ੰਸਦੀਪ ਸਿੰਘ ਤੇ ਰੁਪਿੰਦਰ ਸਿੰਘ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਮਨੀ ਨੇ 83.69 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਅਰਮਾਨਪ੍ਰੀਤ ਸਿੰਘ ਨੇ 83.23 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਦਰਜਾ ਹਾਸਲ ਕੀਤਾ | ਸਕੂਲ ਪ੍ਰਬੰਧਕਾਂ ਵਲੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਕਾਮਯਾਬ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਮੈਡਮ ਰਵਿੰਦਰ ਕੌਰ ਪੰਨੂੰ, ਪਲਵਿੰਦਰ ਕੌਰ ਸੰਧੂ, ਉਪ ਪਿ੍ੰਸੀਪਲ ਪਿ੍ਤਪਾਲ ਕੌਰ ਅਤੇ ਪਰਮਵੀਰ ਸਿੰਘ ਪੰਨੂੰ ਤੋਂ ਇਲਾਵਾ ਰਮਨ ਕੁਮਾਰ, ਸੁਖਜੀਤ ਸਿੰਘ, ਸਤਵਿੰਦਰ ਕੌਰ, ਕਰਨਜੋਤ ਕੌਰ, ਅੰਜੂ ਬਾਲਾ (ਪ੍ਰੀਆ ਸ਼ਰਮਾ), ਰਮਨਦੀਪ ਕੌਰ, ਸੁਖਕਰਨਜੀਤ ਕੌਰ, ਕੰਵਲਜੀਤ ਕੌਰ, ਰਵਿੰਦਰ ਕੌਰ, ਜਸਪ੍ਰੀਤ ਕੌਰ, ਸੁਖਦੀਪ ਕੌਰ, ਨਿਰਮਲਾ ਦੇਵੀ, ਪ੍ਰੀਆ, ਹੀਨਾ, ਮਧੂ, ਰਵਨੀਤ ਕੌਰ, ਗੁਰਲੀਨ ਕੌਰ, ਇੰਦਰਜੀਤ ਕੌਰ, ਮਨਜਿੰਦਰ ਕੌਰ, ਜਸ਼ਨਦੀਪ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ, ਸਮਨਦੀਪ, ਨਵਨੀਤ ਕੌਰ, ਸੰਦੀਪ ਕੌਰ, ਜਸਬਿੰਦਰ ਕੌਰ, ਹਰਜੀਤ ਕੌਰ, ਸੁਖਬੀਰ ਸਿੰਘ ਜੁਗਰਾਜ ਸਿੰਘ, ਗਗਨਦੀਪ ਕੌਰ, ਪ੍ਰਤਿਸ਼ਠਾ, ਕੀਰਤੀ ਬਲਵਿੰਦਰ ਕੌਰ, ਆਦਿ ਸਮੂਹ ਸਟਾਫ਼ ਮੈਂਬਰਾਂ ਨੇ ਬੱਚਿਆਂ ਨੂੰ ਵਧਾਈ ਦਿੱਤੀ |