ਘੁਮਾਣ, 16 ਮਈ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸਿੱਖਿਆ ਸੰਸਥਾ ਐਨ.ਈ.ਐੱਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਦੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਵੀ ਇਸ ਸੰਸਥਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ | ਪਿ੍ੰਸੀਪਲ ਸੁਖਦੀਪ ਕੌਰ ਭੋਮਾ ਨੇ ਦੱਸਿਆ ਕਿ ਕੁੱਲ 130 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਹਿੱਸਾ ਲਿਆ ਸੀ ਤੇ ਸਾਰੇ ਹੀ ਵਧੀਆ ਅੰਕ ਲੈ ਕੇ ਪਾਸ ਹੋਏ | ਉਨ੍ਹਾਂ ਦੱਸਿਆ ਕਿ ਨਵਲੀਨ ਕੌਰ 95.2 ਪ੍ਰਤੀਸ਼ਤ, ਅਨਮੋਲਪ੍ਰੀਤ ਕੌਰ 95 ਪ੍ਰਤੀਸ਼ਤ, ਸੁਮੀਤਪਾਲ ਕੌਰ 92 ਪ੍ਰਤੀਸ਼ਤ, ਕਿਰਨਦੀਪ ਕੌਰ 91.6 ਪ੍ਰਤੀਸ਼ਤ, ਸੁਖਮਨਪ੍ਰੀਤ ਕੌਰ 90 ਪ੍ਰਤੀਸ਼ਤ ਨੰਬਰ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਦ ਕਿ ਬਾਕੀ ਸਾਰੇ ਵਿਦਿਆਰਥੀਆਂ ਨੇ ਘੱਟ ਤੋਂ ਘੱਟ 70 ਪ੍ਰਤੀਸ਼ਤ ਨੰਬਰ ਲੈ ਕੇ ਪ੍ਰੀਖਿਆ ਪਾਸ ਕੀਤੀ ਹੈ | ਪਿ੍ੰਸੀਪਲ ਭੋਮਾ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਾਰਾ ਸਿਹਰਾ ਵਿਦਿਆਰਥੀਆਂ ਦੇ ਅਧਿਆਪਕਾਂ ਨੂੰ ਜਾਂਦਾ ਹੈ | ਸਕੂਲ ਦੇ ਮੁੱਖ ਪ੍ਰਬੰਧਕ ਟਾਰਜਨ ਸਿੰਘ ਭੋਮਾ ਅਤੇ ਸੁਪਰਵਾਈਜ਼ਰ ਕਨਵਰਜੀਤ ਕੌਰ ਮੰਡ ਨੇ ਸਮੁੱਚੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵੀ ਚੰਗੇ ਮੁਕਾਮ 'ਤੇ ਪਹੁੰਚਣ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕ ਰਜਿੰਦਰ ਸਿੰਘ, ਬਲਰਾਜ ਸਿੰਘ, ਧਰਮਿੰਦਰ ਸਿੰਘ, ਸ਼ਮਸ਼ੇਰ ਸਿੰਘ, ਪਰਮਿੰਦਰ ਕੌਰ, ਅਮਨਦੀਪ ਕੌਰ, ਰਿਤੂਰਾਜ ਕੌਰ, ਸ਼ਰਨਜੀਤ ਕੌਰ, ਲਵਪ੍ਰੀਤ ਕੌਰ, ਗੁਰਪ੍ਰੀਤ ਕੌਰ, ਕਮਲਦੀਪ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |