20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਏ.ਡੀ.ਸੀ. ਦੇ ਹੁਕਮਾਂ ਨੂੰ ਚਾਰਜ ਅਫ਼ਸਰਾਂ ਨੇ ਦਿਖਾਇਆ ਅੰਗੂਠਾ, ਅਧਿਆਪਕ ਜਥੇਬੰਦੀਆਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 17-05-2026
ਗੁਰਦਾਸਪੁਰ, 16 ਮਈ (ਪੰਕਜ ਸ਼ਰਮਾ)- ਮਰਦਮਸ਼ੁਮਾਰੀ ਅਤੇ ਆਗਾਮੀ ਚੋਣਾਂ ਦੇ ਨਾਂਅ 'ਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸੋਸ਼ਣ ਦੇ ਵਿਰੋਧ ਵਿਚ ਅਧਿਆਪਕਾਂ ਵਲੋਂ ਕੀਤੇ ਧਰਨੇ-ਪ੍ਰਦਰਸ਼ਨ ਤੋਂ ਬਾਅਦ ਏ.ਡੀ.ਸੀ. ਜਨਰਲ ਗੁਰਸਿਮਰਨ ਸਿੰਘ ਢਿੱਲੋਂ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸਮੂਹ ਚਾਰਜ ਅਫ਼ਸਰਾਂ ਨੂੰ ਲਿਖਤੀ ਹੁਕਮ ਜਾਰੀ ਕੀਤੇ ਸਨ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤੇ ਬਲਾਕ ਨੋਡਲ ਅਫ਼ਸਰ ਦੀ ਸਹਾਇਤਾ ਨਾਲ ਇਨ੍ਹਾਂ ਡਿਊਟੀਆਂ ਨੂੰ ਤੁਰੰਤ ਨੇੜੇ ਜਾਂ ਸਬੰਧਿਤ ਸਥਾਨ 'ਤੇ ਤਬਦੀਲ ਕੀਤਾ ਜਾਵੇ ਪਰ ਅਫ਼ਸੋਸ ਦੀ ਗੱਲ ਹੈ ਕਿ 16 ਮਈ, 2026 ਤੱਕ ਵੀ ਇਨ੍ਹਾਂ ਹੁਕਮਾਂ 'ਤੇ ਕੋਈ ਅਮਲ ਨਹੀਂ ਕੀਤਾ ਗਿਆ | ਗੁਰਦਾਸਪੁਰ ਦੇ ਚਾਰਜ ਅਫ਼ਸਰਾਂ ਨੇ ਏ.ਡੀ.ਸੀ. ਦੇ ਹੁਕਮਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਅਧਿਆਪਕਾਂ ਨੂੰ ਦੋ-ਟੁੱਕ ਜਵਾਬ ਦਿੰਦਿਆਂ ਇੱਥੋਂ ਤੱਕ ਕਹਿ ਦਿੱਤਾ ਕਿ ਡਿਊਟੀਆਂ ਨੇੜੇ ਕਰਨ ਦਾ ਕੰਮ ਹੁਣ ਨਹੀਂ ਹੋ ਸਕਦਾ ਜੋ ਸਿੱਧੇ ਤੌਰ 'ਤੇ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਦੀ ਉਲੰਘਣਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਆਨਲਾਈਨ ਹੋਈ ਹੰਗਾਮੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅਧਿਆਪਕਾਂ ਸਿਰ ਚੋਣਾਂ ਦੀ ਦੂਰ-ਦੁਰਾਡੇ ਅਤੇ ਦੋਹਰੀ ਡਿਊਟੀ ਦਾ ਵਾਧੂ ਬੋਝ ਵੀ ਪਾ ਦਿੱਤਾ ਗਿਆ ਹੈ, ਜਿਸ ਦੀ ਜਥੇਬੰਦੀਆਂ ਵਲੋਂ ਸਖ਼ਤ ਨਿੰਦਾ ਕੀਤੀ ਗਈ | ਇਸ ਮੌਕੇ ਅਸ਼ਵਨੀ ਫ਼ਜ਼ੁਪੁਰ, ਸੋਮ ਸਿੰਘ, ਕੁਲਦੀਪ ਪੁਰੋਵਾਲ, ਰਾਵਿੰਦਰਜਿਤ ਪੰਨੂ, ਗੁਰਿੰਦਰ ਸਿੰਘ ਸਿੱਧੂ, ਦਿਲਦਾਰ ਭੰਡਾਲ, ਤੇਜਿੰਦਰ ਸਿੰਘ, ਹਰਜਿੰਦਰ ਸਿੰਘ, ਪਲਵਿੰਦਰ ਸਿੰਘ, ਦਿਲਬਾਗ ਸਿੰਘ, ਅਤੇ ਰਸ਼ਪਾਲ ਸਿੰਘ ਭੁੰਬਲੀ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਨਾਲ ਇਹ ਸਿਆਸੀ ਅਤੇ ਪ੍ਰਸ਼ਾਸਨਿਕ ਧੱਕਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਲਈ ਸਾਰਾ ਬੋਝ ਸਿਰਫ਼ ਅਧਿਆਪਕਾਂ 'ਤੇ ਪਾਉਣ ਦੀ ਬਜਾਏ ਹੋਰਨਾਂ ਸਰਕਾਰੀ ਵਿਭਾਗਾਂ ਦੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾਈਆਂ ਜਾਣ | ਉਨ੍ਹਾਂ ਐਲਾਨ ਕੀਤਾ ਕਿ 18 ਮਈ ਨੰੂ ਸਮੂਹ ਚਾਰਜ ਅਫ਼ਸਰਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਡਿਊਟੀਆਂ ਨੇੜੇ ਕਰਨ ਲਈ ਆਖ਼ਰੀ ਵਾਰ ਕਿਹਾ ਜਾਵੇਗਾ ਅਤੇ ਜੇਕਰ 19 ਮਈ ਨੰੂ ਠੋਸ ਹੱਲ ਨਾ ਕੱਢਿਆ ਗਿਆ ਤਾਂ ਸਮੂਹ ਜਥੇਬੰਦੀਆਂ ਵਲੋਂ ਅੜੀਅਲ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਵਿਰੁੱਧ ਜ਼ਿਲ੍ਹਾ ਪੱਧਰੀ ਵਿਸ਼ਾਲ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਥਾਨਿਕ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ ਅਗਲੀ ਖ਼ਬਰ ਕਣਕ ਦਾ ਨਾੜ ਸਾੜਨ ਨਾਲ ਹਵਾ ਵਿਚ ਜ਼ਹਿਰੀਲਾ ਧੂੰਆਂ ਫੈਲਦਾ ਹੈ : ਡਾ. ਐਸ. ਯੂਸਫ਼ <br/>
Ad Position 24