ਬਟਾਲਾ, 16 ਮਈ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿਦਿਆ ਸਕੱਤਰ ਸ: ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿ੍ੰਸੀਪਲ ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਹੇਠ ਸ਼ਹੀਦਾਂ ਦੇ ਸਰਤਾਜ, ਧੰਨ-ਧੰਨ ਪੰਜਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੱਸਿਆ ਦੇ ਦਿਹਾੜੇ 'ਤੇ ਅੱਜ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਛਬੀਲ, ਬਰੈੱਡ ਅਤੇ ਨਿਊਟਰੀ ਦਾ ਲੰਗਰ ਲਗਾਇਆ ਗਿਆ | ਪਿ੍ੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਬੱਚਿਆਂ ਅਤੇ ਸਟਾਫ਼ ਨੇ ਤਨ, ਮਨ ਅਤੇ ਧੰਨ ਦੇ ਰੂਪ 'ਚ ਸੇਵਾ ਕੀਤੀ ਅਤੇ ਮੱਸਿਆ ਦੇ ਦਿਹਾੜੇ 'ਤੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੀ ਸੰਗਤ ਨੂੰ ਛਬੀਲ ਅਤੇ ਲੰਗਰ ਛਕਾ ਕੇ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਗੁਰਪ੍ਰੀਤ ਸਿੰਘ, ਗਗਨਦੀਪ ਕੌਰ, ਅਨੁਰਾਗ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |