20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬੀ.ਪੀ.ਈ.ਓ. ਕਾਦੀਆਂ-2 ਦਾ ਵਿਭਾਗੀ ਆਧਾਰ 'ਤੇ ਮਾਨਸਾ ਜ਼ਿਲ੍ਹੇ ਵਿਚ ਹੋਇਆ ਤਬਾਦਲਾ

Ad Position 21
No active advertisement
ਅਜੀਤ ਡੈਸਕ 17-05-2026
ਊਧਨਵਾਲ 16 ਮਈ (ਪਰਗਟ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਅਤੇ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਦੇ ਸੰਘਰਸ਼ ਸਦਕਾ ਔਰਤ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਵਾਲੇ ਬੀ.ਪੀ.ਈ.ਓ. ਕਾਦੀਆਂ-2 ਨੂੰ ਅੱਜ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਸੋਨਾਲੀ ਗਿਰੀ ਨੇ ਪ੍ਰਬੰਧਕੀ ਆਧਾਰ 'ਤੇ ਝੰਨੀਰ ਮਾਨਸਾ ਜ਼ਿਲ੍ਹੇ ਵਿਚ ਬਦਲ ਦਿੱਤਾ ਹੈ | ਡੈਮੋਕ੍ਰੇਟਿਕ ਮੁਲਾਜਮ ਫੈਡਰੇਸ਼ਨ ਦੇ ਪ੍ਰਧਾਨ ਅਤੇ ਇਸ਼ਤਰੀ ਮੁਲਾਜਮ ਤਾਲਮੇਲ ਫਰੰਟ ਗੁਰਦਾਸਪੁਰ ਦੇ ਆਗੂ ਬਲਵਿੰਦਰ ਕੌਰ ਰਾਵਲਪਿੰਡੀ ਨੇ ਦੱਸਿਆ ਕਿ 9 ਮਹੀਨਿਆਂ ਤੋਂ ਸੰਘਰਸ਼ੀਲ ਜਥੇਬੰਦੀਆਂ ਔਰਤ ਅਧਿਆਪਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਵਾਉਣ ਲਈ ਸੰਘਰਸ ਕਰ ਰਹੀਆਂ ਸਨ | ਤਿੰਨ ਵਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ ਸੀ | ਕਈ ਵਾਰ ਜ਼ਿਲ੍ਹਾਂ ਸਿੱਖਿਆ ਦਫਤਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ ਦੇ ਦਫਤਰ ਦਾ ਘਿਰਾਓ ਕੀਤਾ ਗਿਆ | ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਮੰਤਰੀਆਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਸਨ | ਇਸਤਰੀ ਮੁਲਾਜਮ ਤਾਲਮੇਲ ਫਰੰਟ ਵਲੋਂ ਸਿੱਖਿਆ ਸਕੱਤਰ ਤੇ ਹੋਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੀ.ਪੀ.ਈ.ਓ. ਪੋਹਲਾ ਸਿੰਘ ਨੂੰ ਇਥੋਂ ਬਦਲ ਕੇ ਚਿਰਾਂ ਲਟਕਦਾ ਆ ਰਹੇ ਮਸਲੇ ਨੂੰ ਜਿੱਤ ਵਾਲੇ ਪਾਸੇ ਦਾ ਕਰਾਰ ਦਿੱਤਾ ਹੈ | ਮਾਸਟਰ ਸੂਬਾ ਸਿੰਘ ਖਹਿਰਾ ਅਤੇ ਮਾਸਟਰ ਸੁਰਿੰਦਰ ਸਿੰਘ ਹਰਪੁਰਾ ਤੇ ਹੋਰਾਂ ਨੇ ਕਿਹਾ ਕਿ ਇਹ ਸਾਡੀ ਅੰਸਕ ਤੌਰ 'ਤੇ ਜਿੱਤ ਹੈ | ਜਦੋਂ ਤੱਕ ਪੋਹਲਾ ਸਿੰਘ ਖਿਲਾਫ਼ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਨਹੀਂ ਹੁੰਦੀ, ਉਹ ਅਰਾਮ ਨਾਲ ਨਹੀਂ ਬੈਠਣਗੇ | ਇਸ ਮੌਕੇ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਅੱਡਾ ਬਹਿਰਾਮਪੁਰ ਵਿਖੇ ਪੰਜਾਬ ਦੇ ਰਾਜਪਾਲ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ
Ad Position 24