ਬਟਾਲਾ, 16 ਮਈ (ਸਤਿੰਦਰ ਸਿੰਘ)-ਆਪ ਦੇ ਕਾਰਜਕਾਲ 'ਚ ਸਿੱਖਿਆ ਦੇ ਖੇਤਰ 'ਚ ਵੱਡੀ ਕ੍ਰਾਂਤੀ ਆਈ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਹੀ ਬਦਲ ਗਈ ਹੈ | ਸਕੂਲਾਂ ਦੀਆਂ ਵਧੀਆ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਸਰਕਾਰੀ ਸਕੂਲਾਂ 'ਚ ਪੜਨ ਵਾਲੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਵਾਲਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਟੀਮ ਵੀ ਸਮੇਂ-ਸਮੇਂ 'ਤੇ ਸਕੂਲਾਂ ਦਾ ਦੌਰਾ ਕਰਦੀ ਰਹਿੰਦੀ ਹੈ ਤੇ ਸਕੂਲਾਂ 'ਚ ਰਹਿੰਦੀਆਂ ਕਮੀਆਂ ਨੂੰ ਦੂਰ ਕੀਤਾ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਲੋਂ ਸਿੱਖਿਆ ਵਿੰਗ ਮਾਝਾ ਜ਼ੋਨ ਦੇ ਇੰਚਾਰਜ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਦਾ ਦੌਰਾ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਦੀ ਬਿਹਤਰੀ ਲਈ ਪਿ੍ੰਸੀਪਲ ਕੋਲੋਂ ਸੁਝਾਵ ਵੀ ਮੰਗੇ ਤੇ ਨਾਲ ਦੀ ਨਾਲ ਸਕੂਲ ਦੀ ਹੋਰ ਮੰਗ ਵੀ ਪੁੱਛੀ |